24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-02-2026

ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਮਾਸਟਰ ਸਲੀਮ ਦੇ ਮੈਨੇਜਰ ਨੂੰ ਮਿਲੀ ਧਮਕੀ

ਜਲੰਧਰ , 10 ਫਰਵਰੀ -ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਮਾਸਟਰ ਸਲੀਮ ਦੇ ਮੈਨੇਜਰ ਨੂੰ ਧਮਕੀ ਮਿਲੀ ਹੈ। ਜਿਸ ਵਿਅਕਤੀ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ, ਉਸ ਨੇ ਸਾਫ਼-ਸਾਫ਼ ਕਿਹਾ ਹੈ ਕਿ ਤੇਰੇ ...

ਅਜੀਤ ਡੈਸਕ 10-02-2026

ਜਲੰਧਰ , 10 ਫਰਵਰੀ -ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਮਾਸਟਰ ਸਲੀਮ ਦੇ ਮੈਨੇਜਰ ਨੂੰ ਧਮਕੀ ਮਿਲੀ ਹੈ। ਜਿਸ ਵਿਅਕਤੀ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ, ਉਸ ਨੇ ਸਾਫ਼-ਸਾਫ਼ ਕਿਹਾ ਹੈ ਕਿ ਤੇਰੇ ਦਿਨ ਥੋੜੇ ਰਹਿ ਗਏ ਹਨ । ਪੰਜਾਬ ਦੇ ਗਾਇਕ ਮਾਸਟਰ ਸਲੀਮ ਦੇ ਮੈਨੇਜਰ ਅਭਿਸ਼ੇਕ ਜੋਸ਼ ਨੇ ਫ਼ੋਨ 'ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਹਿਲਾਂ ਵੀ ਉਸ ਨੂੰ ਕਈ ਵਾਰ ਕਿਸੇ ਅਣਜਾਣ ਵਿਅਕਤੀ ਦੇ ਫ਼ੋਨ ਆਏ ਸਨ। ਸ਼ੁਰੂ ਵਿਚ ਉਸ ਨੇ ਇਸ ਨੂੰ ਨਜ਼ਰਅੰਦਾਜ਼ ਕੀਤਾ ਪਰ ਹੁਣ ਧਮਕੀ ਦੇਣ ਵਾਲੇ ਵਿਅਕਤੀ ਨੇ ਸਾਫ਼-ਸਾਫ਼ ਕਿਹਾ ਹੈ ਕਿ ਤੇਰੇ ਦਿਨ ਥੋੜੇ ਰਹਿ ਗਏ ਹਨ ਅਤੇ ਹੁਣ ਉਸ ਨੂੰ ਗੋਲੀ ਮਾਰ ਦਿੱਤੀ ਜਾਵੇਗੀ। ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪਹਿਲਾਂ ਜਦੋਂ ਉਸ ਨੂੰ ਧਮਕੀ ਮਿਲੀ ਸੀ, ਤਾਂ ਅਭਿਸ਼ੇਕ ਨੇ ਆਪਣਾ ਅਸਲਾ ਲਾਇਸੈਂਸ ਸਰੰਡਰ ਕਰ ਦਿੱਤਾ ਸੀ।

ਪਿਛਲੀ ਖ਼ਬਰ ਪੀ.ਜੀ.ਆਈ. ਸੈਟੇਲਾਈਟ ਖੋਲ੍ਹਣ ਲਈ ਮਨੋਹਰ ਲਾਲ ਖੱਟਰ ਨਾਲ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਕੀਤੀ ਮੁਲਾਕਾਤ ਅਗਲੀ ਖ਼ਬਰ ਮੋਗਾ ਵਿਚ ਇਕ ਵਾਰ ਫਿਰ ਚੱਲੀਆਂ ਗੋਲੀਆਂ , ਇਕ ਵਿਅਕਤੀ ਦੀ ਮੌਕੇ ’ਤੇ ਮੌਤ