23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-02-2026

ਹਰਭਜਨ ਸਿੰਘ ਵਲੋਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ, ਅੰਮ੍ਰਿਤਸਰ ਹਵਾਈ ਅੱਡੇ ਦੇ ਵਿਸਥਾਰ ਦੀ ਮੰਗ

ਨਵੀਂ ਦਿੱਲੀ, 12 ਫਰਵਰੀ - ਜਲੰਧਰ ਤੋਂ ਰਾਜ ਸਭਾ ਮੈਂਬਰ ਅਤੇ ਸਾਬਕਾ ਅੰਤਰਰਾਸ਼ਟਰੀ ਕ੍ਰਿਕਟਰ ਹਰਭਜਨ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਾਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ...

ਅਜੀਤ ਡੈਸਕ 12-02-2026

ਨਵੀਂ ਦਿੱਲੀ, 12 ਫਰਵਰੀ - ਜਲੰਧਰ ਤੋਂ ਰਾਜ ਸਭਾ ਮੈਂਬਰ ਅਤੇ ਸਾਬਕਾ ਅੰਤਰਰਾਸ਼ਟਰੀ ਕ੍ਰਿਕਟਰ ਹਰਭਜਨ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਾਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿਚ ਹਵਾਈ ਅੱਡਿਆਂ ਦੇ ਵਿਕਾਸ ਨਾਲ ਸਬੰਧਤ ਮਹੱਤਵਪੂਰਨ ਮੁੱਦੇ ਉਠਾਏ।ਉਨ੍ਹਾਂ ਨੇ ਅੰਮ੍ਰਿਤਸਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਸਥਾਰ ਦੀ ਮੰਗ ਕੀਤੀ ਅਤੇ ਕਿਹਾ ਕਿ ਕੈਨੇਡਾ, ਅਮਰੀਕਾ ਅਤੇ ਆਸਟ੍ਰੇਲੀਆ ਵਰਗੇ ਦੇਸ਼ਾਂ ਲਈ ਸਿੱਧੀਆਂ ਉਡਾਣਾਂ ਦੀ ਗਿਣਤੀ ਵਧਾਈ ਜਾਣੀ ਚਾਹੀਦੀ ਹੈ।
ਉਨ੍ਹਾਂ ਨੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਵਧ ਰਹੇ ਯਾਤਰੀਆਂ ਦੀ ਗਿਣਤੀ ਨੂੰ ਪੂਰਾ ਕਰਨ ਲਈ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਇੱਕ ਨਵੀਂ, ਆਧੁਨਿਕ ਟਰਮੀਨਲ ਇਮਾਰਤ ਦੀ ਉਸਾਰੀ ਦੀ ਵੀ ਮੰਗ ਕੀਤੀ।ਹਰਭਜਨ ਸਿੰਘ ਨੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਸਿੱਧੀਆਂ ਉਡਾਣਾਂ ਸ਼ੁਰੂ ਕਰਨ 'ਤੇ ਵਿਚਾਰ ਕਰਨ ਦੀ ਵੀ ਬੇਨਤੀ ਕੀਤੀ। ਕੇਂਦਰੀ ਮੰਤਰੀ ਕਿੰਜਾਰਾਪੂ ਰਾਮ ਮੋਹਨ ਨਾਇਡੂ ਨੇ ਸਾਰੀਆਂ ਮੰਗਾਂ 'ਤੇ ਸਕਾਰਾਤਮਕ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਪਿਛਲੀ ਖ਼ਬਰ ਟਰੇਡ ਯੂਨੀਅਨਾਂ ਵਲੋਂ ਭਾਰਤ ਬੰਦ ਦੌਰਾਨ ਸੁਨਾਮ 'ਚ ਚੱਕਾ ਜਾਮ ਅਗਲੀ ਖ਼ਬਰ ਰਾਹੁਲ ਗਾਂਧੀ ਵਿਰੁੱਧ ਵਿਸ਼ੇਸ਼ ਅਧਿਕਾਰ ਉਲੰਘਣਾ ਮਤਾ ਨਹੀਂ ਲਿਆਏਗੀ ਸਰਕਾਰ - ਸੂਤਰ