26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਬੁਰੀ ਤਰ੍ਹਾਂ ਕੁੱਟਮਾਰ, ਸਿਵਲ ਹਸਪਤਾਲ ਦਾਖ਼ਲ

ਕਪੂਰਥਲਾ, 14 ਫਰਵਰੀ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਨੂੰ ਕੁਝ ਹਵਾਲਾਤੀਆਂ ਨੇ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ , ਜਿਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ...

ਅਜੀਤ ਡੈਸਕ 14-02-2026

ਕਪੂਰਥਲਾ, 14 ਫਰਵਰੀ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਨੂੰ ਕੁਝ ਹਵਾਲਾਤੀਆਂ ਨੇ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ , ਜਿਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀ ਹਵਾਲਾਤੀ ਦੀ ਪਹਿਚਾਣ ਮੁੱਥੂ ਮੁਰਾਰੀ ਪੁੱਤਰ ਬਲਜੀਤ ਸਿੰਘ ਵਾਸੀ ਕੇਂਦਰੀ ਜੇਲ੍ਹ ਵਜੋਂ ਹੋਈ ਹੈ, ਜਿਸ ਨੂੰ ਜ਼ਖ਼ਮੀ ਹਾਲਤ ਵਿਚ ਕੇਂਦਰੀ ਜੇਲ੍ਹ ਦੇ ਮੁਲਾਜ਼ਮ ਸਿਵਲ ਹਸਪਤਾਲ ਵਿਖੇ ਦੇਰ ਰਾਤ ਲੈ ਕੇ ਆਏ। ਐਮਰਜੇਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਜਸ਼ਨ ਵਲੋਂ ਜ਼ਖ਼ਮੀ ਹਵਾਲਾਤੀ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਇਸ ਸੰਬੰਧੀ ਸੂਚਨਾ ਥਾਣਾ ਕੋਤਵਾਲੀ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਪਿਛਲੀ ਖ਼ਬਰ ⭐ਮਾਣਕ-ਮੋਤੀ ⭐ ਅਗਲੀ ਖ਼ਬਰ ਟੀ-20 ਵਿਸ਼ਵ ਕੱਪ-2026-ਸਾਊਥ ਅਫਰੀਕਾ ਨੇ ਨਿਊਜ਼ੀਲੈਂਡ ਨੂੰ ਦਿੱਤਾ 7 ਵਿਕਟਾਂ ਨਾਲ ਹਰਾਇਆ