25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਅਮਰੀਕਾ ’ਚ ਲਾਪਤਾ ਭਾਰਤੀ ਵਿਦਿਆਰਥੀ ਦੀ ਮ੍ਰਿਤਕ ਦੇਹ ਹੋਈ ਬਰਾਮਦ

ਕੈਲੀਫੋਰਨੀਆ, 15 ਫਰਵਰੀ- ਅਮਰੀਕਾ ਦੇ ਕੈਲੀਫੋਰਨੀਆ ਵਿਚ ਲਾਪਤਾ ਹੋਏ 22 ਸਾਲਾ ਭਾਰਤੀ ਵਿਦਿਆਰਥੀ ਦੀ ਮ੍ਰਿਤਕ ਦੇਹ ਮਿਲ ਗਈ ਹੈ। ਕਰਨਾਟਕ ਦਾ ਰਹਿਣ ਵਾਲਾ ਸਾਕੇਤ ਸ਼੍ਰੀਨਿਵਾਸਈਆ...

ਅਜੀਤ ਡੈਸਕ 15-02-2026

ਕੈਲੀਫੋਰਨੀਆ, 15 ਫਰਵਰੀ- ਅਮਰੀਕਾ ਦੇ ਕੈਲੀਫੋਰਨੀਆ ਵਿਚ ਲਾਪਤਾ ਹੋਏ 22 ਸਾਲਾ ਭਾਰਤੀ ਵਿਦਿਆਰਥੀ ਦੀ ਮ੍ਰਿਤਕ ਦੇਹ ਮਿਲ ਗਈ ਹੈ। ਕਰਨਾਟਕ ਦਾ ਰਹਿਣ ਵਾਲਾ ਸਾਕੇਤ ਸ਼੍ਰੀਨਿਵਾਸਈਆ 9 ਫਰਵਰੀ ਨੂੰ ਲਾਪਤਾ ਹੋ ਗਿਆ ਸੀ, ਜਿਸ ਕਾਰਨ ਤਲਾਸ਼ੀ ਮੁਹਿੰਮ ਤੇਜ਼ ਹੋ ਗਈ ਸੀ। ਸੈਨ ਫਰਾਂਸਿਸਕੋ ਵਿਚ ਭਾਰਤੀ ਦੂਤਾਵਾਸ ਨੇ ਪੁਸ਼ਟੀ ਕੀਤੀ ਹੈ ਕਿ ਪੁਲਿਸ ਨੇ ਭਾਰਤੀ ਵਿਦਿਆਰਥੀ ਦੀ ਲਾਸ਼ ਬਰਾਮਦ ਕਰ ਲਈ ਹੈ।

ਸਾਕੇਤ ਸ਼੍ਰੀਨਿਵਾਸਈਆ ਅਮਰੀਕਾ ਵਿਚ ਪੋਸਟ ਗ੍ਰੈਜੂਏਟ ਦੀ ਪੜ੍ਹਾਈ ਕਰ ਰਿਹਾ ਸੀ ਅਤੇ ਕੈਲੀਫੋਰਨੀਆ ਯੂਨੀਵਰਸਿਟੀ, ਬਰਕਲੇ ਵਿਚ ਵਿਦਿਆਰਥੀ ਸੀ। ਸੈਨ ਫਰਾਂਸਿਸਕੋ ਵਿਚ ਭਾਰਤੀ ਦੂਤਾਵਾਸ ਨੇ ਇਕ ਐਕਸ-ਪੋਸਟ ਵਿਚ ਜਾਣਕਾਰੀ ਸਾਂਝੀ ਕੀਤੀ, ਜਿਸ ਵਿਚ ਕਿਹਾ ਗਿਆ ਹੈ ਕਿ ਪੁਲਿਸ ਨੇ ਵਿਦਿਆਰਥੀ ਦੀ ਲਾਸ਼ ਬਰਾਮਦ ਕਰ ਲਈ ਹੈ ਅਤੇ ਉਸ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਭਾਰਤ ਵਾਪਸ ਭੇਜਣ ਲਈ ਹਰ ਜ਼ਰੂਰੀ ਸਹਾਇਤਾ ਦਾ ਭਰੋਸਾ ਦਿੱਤਾ ਹੈ।

ਦੂਤਾਵਾਸ ਨੇ ਵੀ ਪਰਿਵਾਰ ਅਤੇ ਅਜ਼ੀਜ਼ਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਆਪਣੀ ਐਕਸ-ਪੋਸਟ ਵਿਚ ਭਾਰਤੀ ਦੂਤਾਵਾਸ ਨੇ ਲਿਖਿਆ ਕਿ ਤੁਹਾਨੂੰ ਇਹ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਸਥਾਨਕ ਪੁਲਿਸ ਨੇ ਲਾਪਤਾ ਭਾਰਤੀ ਵਿਦਿਆਰਥੀ ਸਾਕੇਤ ਸ਼੍ਰੀਨਿਵਾਸਈਆ ਦੀ ਲਾਸ਼ ਬਰਾਮਦ ਹੋਣ ਦੀ ਪੁਸ਼ਟੀ ਕੀਤੀ ਹੈ। ਅਸੀਂ ਇਸ ਬਹੁਤ ਮੁਸ਼ਕਿਲ ਸਮੇਂ ਦੌਰਾਨ ਉਸ ਦੇ ਪਰਿਵਾਰ ਅਤੇ ਅਜ਼ੀਜ਼ਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ। ਦੂਤਾਵਾਸ ਪਰਿਵਾਰ ਨੂੰ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ, ਜਿਸ ਵਿਚ ਸਥਾਨਕ ਅਧਿਕਾਰੀਆਂ ਨਾਲ ਤਾਲਮੇਲ ਕਰਨਾ ਅਤੇ ਜਲਦੀ ਤੋਂ ਜਲਦੀ ਭਾਰਤ ਵਿਚ ਮ੍ਰਿਤਕ ਦੇਹ ਵਾਪਸ ਭੇਜਣ ਦਾ ਪ੍ਰਬੰਧ ਕਰਨਾ ਸ਼ਾਮਿਲ ਹੈ। ਸਾਡੇ ਅਧਿਕਾਰੀ ਪਰਿਵਾਰ ਨਾਲ ਸਿੱਧੇ ਸੰਪਰਕ ਵਿਚ ਹਨ ਅਤੇ ਸਾਰੀਆਂ ਜ਼ਰੂਰੀ ਰਸਮਾਂ ਅਤੇ ਸੇਵਾਵਾਂ ਵਿਚ ਉਨ੍ਹਾਂ ਦੀ ਸਹਾਇਤਾ ਕਰਨਗੇ।

ਪਿਛਲੀ ਖ਼ਬਰ ਪ੍ਰਵਾਸੀ ਮਜ਼ਦੂਰਾਂ ’ਤੇ ਗੋਲੀਬਾਰੀ ਕਰਨ ਵਾਲੇ ਦੋ ਵਿਅਕਤੀ ਪੁਲਿਸ ਮੁਕਾਬਲੇ ਦੌਰਾਨ ਕਾਬੂ ਅਗਲੀ ਖ਼ਬਰ ਟੀ-20 ਵਿਸ਼ਵ ਕੱਪ: ਅੱਜ ਭਾਰਤ ਤੇ ਪਾਕਿਸਤਾਨ ਹੋਣਗੇ ਆਹਮੋ ਸਾਹਮਣੇ