25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

17 ਫਰਵਰੀ ਨੂੰ ਹੋਵੇਗਾ ਬੰਗਲਾਦੇਸ਼ ਦੀ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ

ਢਾਕਾ, 15 ਫਰਵਰੀ- ਬੰਗਲਾਦੇਸ਼ ਦੀ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 17 ਫਰਵਰੀ ਨੂੰ ਹੋਵੇਗਾ। ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐਨਪੀ) ਦੇ ਮੁਖੀ ਤਾਰਿਕ ਰਹਿਮਾਨ ਬੰਗਲਾਦੇਸ਼ ਦੇ...

ਅਜੀਤ ਡੈਸਕ 15-02-2026

ਢਾਕਾ, 15 ਫਰਵਰੀ- ਬੰਗਲਾਦੇਸ਼ ਦੀ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 17 ਫਰਵਰੀ ਨੂੰ ਹੋਵੇਗਾ। ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐਨਪੀ) ਦੇ ਮੁਖੀ ਤਾਰਿਕ ਰਹਿਮਾਨ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਵਲੋਂ ਆਯੋਜਿਤ ਕੀਤਾ ਜਾਵੇਗਾ।

ਇਸ ਖਾਸ ਮੌਕੇ ਲਈ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਨੇ ਭਾਰਤ ਸਮੇਤ 13 ਦੇਸ਼ਾਂ ਦੇ ਨੇਤਾਵਾਂ ਨੂੰ ਸੱਦਾ ਪੱਤਰ ਭੇਜੇ ਹਨ। ਕੂਟਨੀਤਕ ਸੂਤਰਾਂ ਅਨੁਸਾਰ ਸੱਦਾ ਦਿੱਤੇ ਗਏ ਦੇਸ਼ਾਂ ਦੀ ਸੂਚੀ ਵਿਚ ਭਾਰਤ, ਚੀਨ, ਪਾਕਿਸਤਾਨ, ਸਾਊਦੀ ਅਰਬ, ਤੁਰਕੀ, ਸੰਯੁਕਤ ਅਰਬ ਅਮੀਰਾਤ, ਕਤਰ, ਮਲੇਸ਼ੀਆ, ਬਰੂਨੇਈ, ਸ਼੍ਰੀਲੰਕਾ, ਨੇਪਾਲ, ਮਾਲਦੀਵ ਅਤੇ ਭੂਟਾਨ ਸ਼ਾਮਿਲ ਹਨ। ਸਹੁੰ ਚੁੱਕ ਸਮਾਗਮ ਸੰਸਦ ਦੇ ਦੱਖਣੀ ਪਲਾਜ਼ਾ ਵਿਚ ਹੋਵੇਗਾ। ਹਾਲ ਹੀ ਵਿਚ ਹੋਈਆਂ ਆਮ ਚੋਣਾਂ ਵਿਚ ਬੀ.ਐਨ.ਪੀ. ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ।

ਪਿਛਲੀ ਖ਼ਬਰ ਹਿਮਾਚਲ: ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਅਗਲੀ ਖ਼ਬਰ 22 ਅਪ੍ਰੈਲ ਨੂੰ ਖੁੱਲ੍ਹਣਗੇ ਸ੍ਰੀ ਕੇਦਾਰਨਾਥ ਧਾਮ ਦੇ ਕਪਾਟ