25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਟੀ-20 ਵਿਸ਼ਵ ਕੱਪ ਦੇ 25ਵੇਂ ਮੁਕਾਬਲੇ ਵਿਚ ਵੈਸਟ ਇੰਡੀਜ਼ ਨੇ 9 ਵਿਕਟਾਂ ਨਾਲ ਹਰਾਇਆ ਨਿਪਾਲ ਨੂੰ

ਮੁੰਬਈ, 15 ਫਰਵਰੀ - ਆਈ.ਸੀ.ਸੀ. ਟੀ-20 ਵਿਸ਼ਵ ਕੱਪ ਦੇ 25ਵੇਂ ਮੁਕਾਬਲੇ ਵਿਚ ਵੈਸਟ ਇੰਡੀਜ਼ ਨੇ ਨਿਪਾਲ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਵੈਸਟ ਇੰਡੀਜ਼ ਨੇ ਕਪਤਾਨ ਨੇ ਨਿਪਾਲ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ

ਅਜੀਤ ਡੈਸਕ 15-02-2026

ਮੁੰਬਈ, 15 ਫਰਵਰੀ - ਆਈ.ਸੀ.ਸੀ. ਟੀ-20 ਵਿਸ਼ਵ ਕੱਪ ਦੇ 25ਵੇਂ ਮੁਕਾਬਲੇ ਵਿਚ ਵੈਸਟ ਇੰਡੀਜ਼ ਨੇ ਨਿਪਾਲ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਵੈਸਟ ਇੰਡੀਜ਼ ਨੇ ਕਪਤਾਨ ਨੇ ਨਿਪਾਲ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਤੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਪਾਲ ਨੇ 20 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ 133 ਦੌੜਾਂ ਬਣਾਈਆਂ। ਵੈਸਟ ਇੰਡੀਜ਼ ਵਲੋਂ ਜੇਸਨ ਹੋਲਡਰ ਨੇ 4 ਓਵਰਾਂ ਵਿਚ 27 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਵੈਸਟ ਇੰਡੀਜ਼ ਨੇ ਨਿਰਧਾਰਤ ਟੀਚਾ 15.2 ਓਵਰਾਂ ਵਿਚ 1 ਵਿਕਟ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਜੇਸਨ ਹੋਲਡਰ ਨੂੰ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਲੇਅਰ ਆਫ ਦ ਮੈਚ ਚੁਣਿਆ ਗਿਆ।

ਪਿਛਲੀ ਖ਼ਬਰ ਕਿਸਾਨ ਆਗੂ ਦੇ ਸਹਿਯੋਗ ਨਾਲ ਖਤਰਨਾਕ ਅਜਗਰ ਕੀਤਾ ਜ਼ਿੰਦਾ ਕਾਬੂ ਅਗਲੀ ਖ਼ਬਰ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ 21 ਪਿੰਡਾਂ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ