24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਨੌਜਵਾਨ ਵਲੋਂ ਰੇਲ ਗੱਡੀ ਹੇਠ ਆ ਕੇ ਖੁਦਕਸ਼ੀ

ਸੁਨਾਮ ਊਧਮ ਸਿੰਘ ਵਾਲਾ, 15 ਫਰਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਵੇਲੇ ਜਾਖਲ-ਲੁਧਿਆਣਾ ਰੇਲਵੇ ਲਾਈਨ'ਤੇ ਸਥਾਨਕ ਫਲਾਈ ਓਵਰ ਨੇੜੇ ਇਕ ਨੌਜਵਾਨ...

ਅਜੀਤ ਡੈਸਕ 15-02-2026

ਸੁਨਾਮ ਊਧਮ ਸਿੰਘ ਵਾਲਾ, 15 ਫਰਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਵੇਲੇ ਜਾਖਲ-ਲੁਧਿਆਣਾ ਰੇਲਵੇ ਲਾਈਨ'ਤੇ ਸਥਾਨਕ ਫਲਾਈ ਓਵਰ ਨੇੜੇ ਇਕ ਨੌਜਵਾਨ ਵਲੋਂ ਰੇਲ ਗੱਡੀ ਹੇਠ ਆਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲੈਣ ਦੀ ਖ਼ਬਰ ਹੈ।ਸੁਨਾਮ ਊਧਮ ਸਿੰਘ ਵਾਲਾ ਜੀਆਰਪੀ ਚੌਂਕੀ ਇੰਚਾਰਜ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਨੇੜਲੇ ਪਿੰਡ ਨਾਗਰਾ ਦਾ ਜਗਸੀਰ ਸਿੰਘ ਸਾਲ ਕੁ ਪਹਿਲਾਂ ਕਿਸੇ ਵਜ੍ਹਾ ਸਿਰ 'ਤੇ ਸੱਟ ਲੱਗਣ ਕਾਰਨ ਕੰਮਕਾਜ ਕਰਨ ਤੋਂ ਆਹਰੀ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ।ਇਸ ਦੇ ਚੱਲਦਿਆਂ ਅੱਜ ਦੁਪਹਿਰ ਲਗਭਗ ਡੇਢ ਕੁ ਵਜੇ ਜਗਸੀਰ ਸਿੰਘ (27) ਪੁੱਤਰ ਗੁਰਚਰਨ ਸਿੰਘ ਵਾਸੀ ਨਾਗਰਾ ਨੇ ਜਾਖਲ-ਲੁਧਿਆਣਾ ਰੇਲਵੇ ਲਾਈਨ'ਤੇ ਸ਼ਹਿਰ ਦੇ ਫਲਾਈ ਓਵਰ ਨੇੜੇ ਸੁਨਾਮ ਤੋਂ ਸੰਗਰੂਰ ਜਾ ਰਹੀ ਇਕ ਮਾਲ ਗੱਡੀ ਹੇਠ ਆਕੇ ਖੁਦਕਸ਼ੀ ਕਰ ਲਈ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਚਰਨ ਸਿੰਘ ਦੇ ਬਿਆਨਾਂ 'ਤੇ ਬੀਐਨਐਸਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਪਿਛਲੀ ਖ਼ਬਰ ਮਨੁੱਖੀ ਤਸਕਰੀ ਲਈ ਮੁੰਬਈ ਹਵਾਈ ਅੱਡਾ ਟ੍ਰੈਵਲ ਏਜੰਟਾਂ ਲਈ ਬਣ ਰਿਹਾ ਹੈ 'ਪਹਿਲੀ ਪਸੰਦ'-ਸੰਤ ਸੀਚੇਵਾਲ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਅਰਵਿੰਦ ਖੰਨਾ ਨੂੰ ਐਲਾਨਿਆ ਸੰਗਰੂਰ ਦਾ ਹਲਕਾ ਇੰਚਾਰਜ