23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਮੋਗਾ ਰੈਲੀ ’ਚ ਸ਼ਾਮਿਲ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 16 ਫਰਵਰੀ- ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਵਿਚ ਪੰਜਾਬ ਸਰਕਾਰ ਦੀ ਰੈਲੀ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਨੇ ਇਸ ਸੰਬੰਧੀ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ...

ਅਜੀਤ ਡੈਸਕ 16-02-2026

ਚੰਡੀਗੜ੍ਹ, 16 ਫਰਵਰੀ- ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਵਿਚ ਪੰਜਾਬ ਸਰਕਾਰ ਦੀ ਰੈਲੀ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਨੇ ਇਸ ਸੰਬੰਧੀ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ ਹੈ।

ਪਹਿਲਾਂ, ਇਹ ਕਿਆਸ ਲਗਾਏ ਜਾ ਰਹੇ ਸਨ ਕਿ ਮੁੱਖ ਮੰਤਰੀ ਮਾਨ ਰੈਲੀ ਵਿਚ ਸ਼ਾ‌ਮਿਲ ਨਹੀਂ ਹੋਣਗੇ ਕਿਉਂਕਿ ਉਹ ਹਸਪਤਾਲ ਵਿਚ ਦਾਖਲ ਸਨ। ਸ਼ਿਵਰਾਤਰੀ ਦੇ ਮੌਕੇ 'ਤੇ ਪੂਜਾ ਕਰਨ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।

ਇਸ ਰੈਲੀ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਿੱਧੂ ਸੰਬੋਧਨ ਕਰਨਗੇ।

ਪੰਜਾਬ ਸਰਕਾਰ ਦਾ ਦਾਅਵਾ ਹੈ ਕਿ "ਨਸ਼ਿਆਂ ਵਿਰੁੱਧ ਜੰਗ" ਮੁਹਿੰਮ ਦਾ ਪਹਿਲਾ ਪੜਾਅ ਸ਼ਾਨਦਾਰ ਸਫਲ ਰਿਹਾ ਅਤੇ ਇਹ ਰੈਲੀ ਦੂਜੇ ਪੜਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਆਯੋਜਿਤ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਹਾਈ ਕੋਰਟ ਵਲੋਂ ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਪਟੀਸ਼ਨ ਖਾਰਜ ਅਗਲੀ ਖ਼ਬਰ ਅੱਜ ਭੁਪੇਸ਼ ਬਘੇਲ ਦੀ ਅਗਵਾਈ ’ਚ ਹੋਵੇਗੀ ਪੰਜਾਬ ਕਾਂਗਰਸ ਦੀ ਮੀਟਿੰਗ