23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਮੂਸੇਵਾਲਾ ਦੀ ਮਾਤਾ ਦੀ ਸ਼ਿਕਾਇਤ ’ਤੇ ਵਨ ਡਿਜੀਟਲ ਕੰਪਨੀ ਤੇ ਹੋਰਾਂ ਖ਼ਿਲਾਫ਼ ਮੁਕੱਦਮੇ ਦਰਜ

ਮਾਨਸਾ, 16 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੀ ਸ਼ਿਕਾਇਤ ’ਤੇ ਸਦਰ ਥਾਣਾ ਪੁਲਿਸ ਮਾਨਸਾ ਨੇ ਵਨ ਡਿਜੀਟਲ ਕੰਪਨੀ ਤੇ ਹੋਰਾਂ....

ਅਜੀਤ ਡੈਸਕ 16-02-2026

ਮਾਨਸਾ, 16 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੀ ਸ਼ਿਕਾਇਤ ’ਤੇ ਸਦਰ ਥਾਣਾ ਪੁਲਿਸ ਮਾਨਸਾ ਨੇ ਵਨ ਡਿਜੀਟਲ ਕੰਪਨੀ ਤੇ ਹੋਰਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਦੱਸਣਯੋਗ ਹੈ ਕਿ ਮੂਸੇਵਾਲਾ ਪਰਿਵਾਰ ਨੇ ਉਕਤ ’ਤੇ ਕਰੋੜਾਂ ਰੁਪਏ ਹੇਰ-ਫੇਰ ਕਰਨ ਦੇ ਦੋਸ਼ ਲਗਾਏ ਸਨ। ਜਾਣਕਾਰੀ ਅਨੁਸਾਰ ਪੁਲਿਸ ਨੇ ਸ਼ਿਕਾਇਤ ਦੇ ਆਧਾਰਿਤ ਕੰਪਨੀ ਤੋਂ ਇਲਾਵਾ ਨਿਰਮਾਤਾ ਸਬੀਰ ਮਾਈਨ ਤੇ ਗੁਰਪ੍ਰੀਤ ਸਿੰਘ ਉਰਫ ਭਸੀਨ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ। ਜਦਕਿ ਮੂਸੇਵਾਲਾ ਦੇ ਸਾਬਕਾ ਮੈਨੇਜਰ ਤੇ ਗੀਤਕਾਰ ਬੰਟੀ ਬੈਂਸ ਨੂੰ ਮੁਕੱਦਮੇ ’ਚ ਨਾਮਜ਼ਦ ਨਹੀਂ ਕੀਤਾ ਗਿਆ। ਦੱਸ ਦੇਈਏ ਕਿ ਸ਼ਿਕਾਇਤ ’ਚ ਬੰਟੀ ਬੈਂਸ ਦੇ ਨਾਂਅ ਦਾ ਵੀ ਜ਼ਿਕਰ ਸੀ। ਇਸ ਮਾਮਲੇ ਨੂੰ ਲੈ ਕੇ ਬਲਕੌਰ ਸਿੰਘ ਸਿੱਧੂ ਤੇ ਚਰਨ ਕੌਰ ਨੇ ਪਿਛਲੇ ਦਿਨੀਂ ਐਸ.ਐਸ.ਪੀ.. ਦਫਤਰ ਮਾਨਸਾ ਵਿਖੇ ਧਰਨਾ ਵੀ ਲਗਾਇਆ ਸੀ।

ਪਿਛਲੀ ਖ਼ਬਰ ਰਾਜਸਥਾਨ: ਕੈਮੀਕਲ ਫੈਕਟਰੀ ’ਚ ਲੱਗੀ ਅੱਗ, 8 ਮਜ਼ਦੂਰਾਂ ਦੀ ਮੌਤ ਅਗਲੀ ਖ਼ਬਰ ਆਪਣੀ ਮਾਂ ਨੂੰ ਮਿਲਣ ਪੁੱਜੇ ਬਿਕਰਮ ਸਿੰਘ ਮਜੀਠੀਆ