23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-02-2026

ਪੰਜਾਬ ਤੇ ਚੰਡੀਗੜ੍ਹ ’ਚ ਅੱਜ ਤੋਂ ਬਦਲੇਗਾ ਮੌਸਮ- ਮੌਮਸ ਵਿਭਾਗ

ਚੰਡੀਗੜ੍ਹ, 17 ਫਰਵਰੀ- ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਮੌਸਮ ਬਦਲੇਗਾ। ਮੌਸਮ ਵਿਭਾਗ ਨੇ ਦੋ ਦਿਨਾਂ ਲਈ ਮੀਂਹ, ਗਰਜ ਅਤੇ ਤੂਫਾਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ। 30 ਤੋਂ 40 ਕਿਲੋਮੀਟਰ...

ਅਜੀਤ ਡੈਸਕ 17-02-2026

ਚੰਡੀਗੜ੍ਹ, 17 ਫਰਵਰੀ- ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਮੌਸਮ ਬਦਲੇਗਾ। ਮੌਸਮ ਵਿਭਾਗ ਨੇ ਦੋ ਦਿਨਾਂ ਲਈ ਮੀਂਹ, ਗਰਜ ਅਤੇ ਤੂਫਾਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ। 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਹਾਲਾਂਕਿ ਦਿਨ ਦੌਰਾਨ ਠੰਢ ਹੁਣ ਪੂਰੀ ਤਰ੍ਹਾਂ ਘੱਟ ਗਈ ਹੈ।

ਪਿਛਲੇ 24 ਘੰਟਿਆਂ ਵਿਚ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਵਧਿਆ ਹੈ। ਇਹ ਹੁਣ ਆਮ ਨਾਲੋਂ 4.8 ਡਿਗਰੀ ਵੱਧ ਹੈ। ਫਿਰੋਜ਼ਪੁਰ ਵਿਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਵਿਚ ਹੁਣ ਤੱਕ ਦਾ ਸਭ ਤੋਂ ਵੱਧ ਹੈ। ਬਠਿੰਡਾ ਵਿਚ ਮੈਦਾਨੀ ਇਲਾਕਿਆਂ ਵਿਚ ਸਭ ਤੋਂ ਘੱਟ ਤਾਪਮਾਨ 6.6 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਫ਼ਰਾਂਸ ਦੇ ਰਾਸ਼ਟਰਪਤੀ ਅੱਜ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ