13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਬਠਿੰਡਾ ਨੂੰ ਜਾਂਦੇ ਰਸਤਿਆਂ ’ਤੇ ਪੁਲਿਸ ਨੇ ਕੀਤੀ ਨਾਕਾਬੰਦੀ

ਰੂੜੇਕੇ ਕਲਾਂ, (ਬਰਨਾਲਾ), 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇ ਕੇ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਜ਼ਿਲ੍ਹਾ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਸੱਦੇ....

ਅਜੀਤ ਡੈਸਕ 18-02-2026

 ਰੂੜੇਕੇ ਕਲਾਂ, (ਬਰਨਾਲਾ), 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇ ਕੇ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਜ਼ਿਲ੍ਹਾ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਸੱਦੇ ਤਹਿਤ ਕਿਸਾਨਾਂ ਨੂੰ ਬਠਿੰਡਾ ਜਾਣ ਤੋਂ ਰੋਕਣ ਲਈ ਪੰਜਾਬ ਪੁਲਿਸ ਵਲੋਂ ਬਠਿੰਡਾ ਨੂੰ ਜਾਂਦੇ ਸਾਰੇ ਰਸਤਿਆਂ ’ਤੇ ਨਾਕਾਬੰਦੀ ਕਰਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਬਠਿੰਡਾ ਵਿਖੇ ਜਾਣ ਵਾਲੇ ਕਿਸਾਨ ਯੂਨੀਅਨ ਦੇ ਕਾਰਕੁਨਾਂ ਨੂੰ ਗ੍ਰਿਫਤਾਰ ਕਰਨ ਲਈ ਸਾਰੇ ਨਾਕਿਆਂ ’ਤੇ ਬੱਸਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। 

ਭਰੋਸੇਯੋਗ ਸੂਤਰਾਂ ਅਨੁਸਾਰ ਪੰਜਾਬ ਪੁਲਿਸ ਨੂੰ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਹਨ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਸੰਬੰਧਿਤ ਕਿਸੇ ਵੀ ਵਿਅਕਤੀ ਜਾਂ ਔਰਤ ਨੂੰ ਬਠਿੰਡਾ ਨਾ ਜਾਣ ਦਿੱਤਾ ਜਾਵੇ ਤੇ ਜੇਕਰ ਕੋਈ ਜਾਣ ਦੀ ਕੋਸ਼ਿਸ਼ ਕਰੇਗਾ ਤਾਂ ਉਹਨਾਂ ਨੂੰ ਗ੍ਰਿਫਤਾਰ ਕਰਕੇ ਥਾਣਿਆਂ ਦੇ ਵਿਚ ਬੰਦ ਕੀਤਾ ਜਾਵੇ, ਜਿਸ ਕਰਕੇ ਪੁਲਿਸ ਵਲੋਂ ਸਾਰੇ ਨਾਕਿਆਂ ’ਤੇ ਬੱਸਾਂ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਬਰਨਾਲਾ ਮਾਨਸਾ ਮੁੱਖ ਮਾਰਗ ’ਤੇ ਨਾਕੇ ਦੀ ਅਗਵਾਈ ਕਰ ਰਹੇ ਥਾਣਾ ਮੁਖੀ ਰੂੜੇਕੇ ਕਲਾਂ ਬਲਵਿੰਦਰ ਸਿੰਘ ਨੇ ਦੱਸਿਆ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਨਾਕਾਬੰਦੀ ਕੀਤੀ ਗਈ ਹੈ।

ਪਿਛਲੀ ਖ਼ਬਰ ਕੂਨੋ ਨੈਸ਼ਨਲ ਪਾਰਕ ’ਚ ਲਿਆਂਦੀ ਚੀਤਾ ਗਾਮਿਨੀ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ ਅਗਲੀ ਖ਼ਬਰ ਸਲਮਾਨ ਖ਼ਾਨ ਦੇ ਪਿਤਾ ਨੂੰ ਕੀਤਾ ਵੈਂਟੀਲੇਟਰ ’ਤੇ ਸ਼ਿਫ਼ਟ