23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗੂਗਲ ਦੇ ਸੀ.ਈ.ਓ. ਸੁੰਦਰ ਪਿਚਾਈ ਨਾਲ ਮੁਲਾਕਾਤ

ਨਵੀਂ ਦਿੱਲੀ, 18 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੂਗਲ ਦੇ ਸੀ.ਈ.ਓ. ਸੁੰਦਰ ਪਿਚਾਈ ਨਾਲ ਮੁਲਾਕਾਤ ਕੀਤੀ। ਇਸ ਸੰਬੰਧੀ ਪ੍ਰਧਾਨ ਮੰਤਰੀ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ....

ਅਜੀਤ ਡੈਸਕ 18-02-2026

ਨਵੀਂ ਦਿੱਲੀ, 18 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੂਗਲ ਦੇ ਸੀ.ਈ.ਓ. ਸੁੰਦਰ ਪਿਚਾਈ ਨਾਲ ਮੁਲਾਕਾਤ ਕੀਤੀ। ਇਸ ਸੰਬੰਧੀ ਪ੍ਰਧਾਨ ਮੰਤਰੀ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦਿੱਲੀ ਵਿਚ ਏ.ਆਈ. ਇਮਪੈਕਟ ਸਮਿਟ ਦੇ ਮੌਕੇ 'ਤੇ ਸ੍ਰੀ ਸੁੰਦਰ ਪਿਚਾਈ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ। ਉਨ੍ਹਾਂ ਅੱਗੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਉਨ੍ਹਾਂ ਨਾਲ ਭਾਰਤ ਏ.ਆਈ. ਵਿਚ ਕਿਵੇਂ ਕੰਮ ਕਰ ਰਿਹਾ ਹੈ ਤੇ ਗੂਗਲ ਇਸ ਖੇਤਰ ਵਿਚ ਸਾਡੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਅਤੇ ਪੇਸ਼ੇਵਰਾਂ ਨਾਲ ਕਿਵੇਂ ਕੰਮ ਕਰ ਸਕਦਾ ਹੈ, ਬਾਰੇ ਗੱਲਬਾਤ ਕੀਤੀ ਗਈ।

ਪਿਛਲੀ ਖ਼ਬਰ ਪ੍ਰਿੰਸੀਪਲ ਫ਼ੌਜਾ ਸਿੰਘ ਬਰਾੜ (ਨਵਰਾਹੀ ਘੁਗਿਆਣਵੀ) ਦਾ ਹੋਇਆ ਦਿਹਾਂਤ ਅਗਲੀ ਖ਼ਬਰ ਦਿੱਲੀ ਲੁਧਿਆਣਾ ਨੈਸ਼ਨਲ ਹਾਈਵੇ ਨੇੜੇ ਪੁਲਿਸ ਨੇ ਕੀਤੀ ਨਾਕਾਬੰਦੀ