23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ

ਤਰਨਤਾਰਨ, 18 ਫਰਵਰੀ (ਹਰਿੰਦਰ ਸਿੰਘ) - ਤਰਨਤਾਰਨ ਵਿਖੇ ਅਣਪਛਾਤੇ ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ...

ਅਜੀਤ ਡੈਸਕ 18-02-2026

ਤਰਨਤਾਰਨ, 18 ਫਰਵਰੀ (ਹਰਿੰਦਰ ਸਿੰਘ) - ਤਰਨਤਾਰਨ ਵਿਖੇ ਅਣਪਛਾਤੇ ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਮੌਜ਼ੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਪਿੰਡ ਠੱਠੀਆਂ ਮਹੰਤਾਂ ਤੋਂ ਆਮ ਆਦਮੀ ਪਾਰਟੀ ਦਾ ਮੌਜ਼ੂਦਾ ਸਰਪੰਚ ਹਰਬਰਿੰਦਰ ਸਿੰਘ ਤਰਨਤਾਰਨ ਦੇ ਸਿੱਧੂ ਫਾਰਮ ਵਿਚ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਲਈ ਆਇਆ ਸੀ ਕਿ 3 ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਜਦਕਿ ਉਸ ਦੇ ਨਾਲ ਬੈਠਾ ਚਾਚੇ ਦਾ ਲੜਕਾ ਜਰਮਨਜੀਤ ਸਿੰਘ ਗੋੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਇਸ ਦੌਰਾਨ ਹਮਲਾਵਰਾਂ ਵਿਚੋਂ ਇਕ ਨੇ ਆਪਣੇ ਬਚਾਅ ਲਈ ਏ.ਕੇ. 47 ਦੀ ਵੀ ਵਰਤੋਂ ਕੀਤੀ।

ਪਿਛਲੀ ਖ਼ਬਰ ਅਗਨੀਵੀਰਾਂ ਨੂੰ ਐਕਸ ਸਰਵਿਸ ਮੈਨ ਦਾ ਦਰਜਾ ਮਿਲੇਗਾ - ਮਹਿੰਦਰ ਭਗਤ ਅਗਲੀ ਖ਼ਬਰ ਦੂਜੀ ਮੰਜ਼ਿਲ ਤੋਂ ਡਿੱਗਣ ਨਾਲ ਵਿਦਿਆਰਥਣ ਦੀ ਮੌਤ