26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਵੱਡੀ ਖ਼ਬਰ- ਯੂਥ ਕਾਂਗਰਸ ਦੇ ਵਰਕਰਾਂ ਦਾ ਭਾਰਤ ਮੰਡਪਮ ਵਿਖੇ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 20 ਫਰਵਰੀ- ਯੂਥ ਕਾਂਗਰਸ ਦੇ ਵਰਕਰਾਂ ਨੇ ਅੱਜ ਏ.ਆਈ. ਇਮਪੈਕਟ ਸੰਮੇਲਨ ਦੌਰਾਨ ਹਿੰਸਕ ਵਿਰੋਧ ਪ੍ਰਦਰਸ਼ਨ ਕੀਤਾ। ਦਿੱਲੀ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ....

ਅਜੀਤ ਡੈਸਕ 20-02-2026

ਨਵੀਂ ਦਿੱਲੀ, 20 ਫਰਵਰੀ- ਯੂਥ ਕਾਂਗਰਸ ਦੇ ਵਰਕਰਾਂ ਨੇ ਅੱਜ ਏ.ਆਈ. ਇਮਪੈਕਟ ਸੰਮੇਲਨ ਦੌਰਾਨ ਹਿੰਸਕ ਵਿਰੋਧ ਪ੍ਰਦਰਸ਼ਨ ਕੀਤਾ। ਦਿੱਲੀ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ। ਵਿਰੋਧ ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਨਾਅਰੇਬਾਜ਼ੀ ਕਰਨ ਵਾਲੇ ਵਰਕਰਾਂ ਨੂੰ ਆਪਣੀਆਂ ਕਮੀਜ਼ਾਂ ਉਤਾਰਦੇ ਵੀ ਦੇਖਿਆ ਗਿਆ। ਭਾਰਤ ਅਤੇ ਅਮਰੀਕਾ ਵਿਚਕਾਰ ਅੰਤਰਿਮ ਵਪਾਰ ਸਮਝੌਤੇ ਦਾ ਜ਼ੋਰਦਾਰ ਵਿਰੋਧ ਕਰ ਰਹੇ ਕਾਂਗਰਸੀ ਵਰਕਰਾਂ ਨੂੰ ਭਾਰਤ ਮੰਡਪਮ ਦੇ ਵੱਖ-ਵੱਖ ਮੰਡਪਾਂ 'ਤੇ ਵਿਰੋਧ ਪ੍ਰਦਰਸ਼ਨ ਕਰਦੇ ਦੇਖਿਆ ਗਿਆ। ਮੌਕੇ 'ਤੇ ਮੌਜੂਦ ਦਿੱਲੀ ਪੁਲਿਸ ਦੇ ਮੁਲਾਜ਼ਮਾਂ ਨੇ ਪ੍ਰਦਰਸ਼ਨਕਾਰੀ ਅਤੇ ਨਾਅਰੇਬਾਜ਼ੀ ਕਰਨ ਵਾਲੇ ਵਰਕਰਾਂ ਨੂੰ ਸਾਵਧਾਨੀ ਵਜੋਂ ਹਿਰਾਸਤ ਵਿਚ ਲੈ ਲਿਆ ਅਤੇ ਉਨ੍ਹਾਂ ਨੂੰ ਸੰਮੇਲਨ ਤੋਂ ਦੂਰ ਰੱਖਿਆ।

ਪਿਛਲੀ ਖ਼ਬਰ ਅੱਠਵੀਂ ਦੀ ਵਿਗਿਆਨ ਪ੍ਰੀਖਿਆ ਵਿਚ ਤਿੰਨ ਪ੍ਰਸ਼ਨ ਪੰਜਾਬੀ 'ਚ ਨਾ ਛਪਣ ਕਾਰਨ ਘਬਰਾਏ ਵਿਦਿਆਰਥੀ ਅਗਲੀ ਖ਼ਬਰ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰ