27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪਿੰਡ ਚਵਿੰਡਾ ਕਲਾਂ ਦੇ 30 ਪਰਿਵਾਰ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ 'ਚ ਸ਼ਾਮਿਲ

ਚੋਗਾਵਾਂ/ਅੰਮ੍ਰਿਤਸਰ, 20 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਚਵਿੰਡਾ ਕਲਾਂ ਵਿਖੇ ਭਾਜਪਾ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਐਸ. ਸੀ. ਵਿੰਗ ਦੇ ...

ਅਜੀਤ ਡੈਸਕ 20-02-2026

ਚੋਗਾਵਾਂ/ਅੰਮ੍ਰਿਤਸਰ, 20 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਚਵਿੰਡਾ ਕਲਾਂ ਵਿਖੇ ਭਾਜਪਾ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਐਸ. ਸੀ. ਵਿੰਗ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰੇਰਨਾ ਸਦਕਾ 30 ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ । ਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਸਮਾਗਮ ਵਿਚ ਹਲਕਾ ਇੰਚਾਰਜ ਰਾਜਾਸਾਂਸੀ, ਮੈਂਬਰ ਜਨਰਲ ਕੌਂਸਲ ਪੰਜਾਬ ਮੁਖਵਿੰਦਰ ਸਿੰਘ ਮਾਹਲ ਨੇ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਸਾਹਿਬ ਸਿੰਘ , ਬਲਦੇਵ ਸਿੰਘ, ਸੁਖਵਿੰਦਰ ਸਿੰਘ, ਹਰਪਾਲ ਸਿੰਘ, ਪ੍ਰਗਟ ਸਿੰਘ, ਗੁਲਜ਼ਾਰ ਸਿੰਘ, ਪਰਮਜੀਤ ਸਿੰਘ, ਰਜਿੰਦਰ ਸਿੰਘ, ਸੰਦੀਪ ਸਿੰਘ,ਮਨੋਹਰ ਸਿੰਘ, ਤਾਰਾਂ ਸਿੰਘ ਤੇ ਰਾਜਬੀਰ ਕੌਰ ਆਦਿ ਨੂੰ ਪਾਰਟੀ 'ਚ ਆਉਣ 'ਤੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਹਲਕਾ ਰਾਜਾਸਾਂਸੀ ਵਿਚ ਭਾਜਪਾ ਦੇ ਹੱਕ ਵਿਚ ਹਨੇਰੀ ਝੁੱਲ ਰਹੀ ਹੈ, ਜੋ 2027 ਦੀਆਂ ਚੋਣਾਂ ਲਈ ਸ਼ੁਭ ਸੰਕੇਤ ਹੈ।

ਪਿਛਲੀ ਖ਼ਬਰ ਯੂਥ ਕਾਂਗਰਸ ਦੁਆਰਾ ਭਾਰਤ ਦੇ ਅਕਸ ਨੂੰ ਖਰਾਬ ਕਰਨ ਦੀ ਸਾਜ਼ਿਸ਼ ਮੁਆਫ਼ ਨਹੀਂ ਕੀਤੀ ਜਾ ਸਕਦੀ - ਤਰੁਣ ਚੁੱਘ ਅਗਲੀ ਖ਼ਬਰ ਕਾਂਗਰਸ ਪਾਰਟੀ ਗੈਂਗਸਟਰਾਂ ਤੋਂ ਮੁਕਤ ਹੱਸਦਾ-ਵਸਦਾ ਪੰਜਾਬ ਸੂਬੇ ਦੇ ਲੋਕਾਂ ਨੂੰ ਦੇਵੇਗੀ - ਅਮਰਿੰਦਰ ਸਿੰਘ ਰਾਜਾ ਵੜਿੰਗ