28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸ਼੍ਰੋਮਣੀ ਕਮੇਟੀ ਮੈਂਬਰ ਅਮੀਰ ਸਿੰਘ ਰਸੀਦਾਂ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 21 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਤੋਂ ਮੈਂਬਰ ਸ. ਅਮੀਰ ਸਿੰਘ....

ਅਜੀਤ ਡੈਸਕ 21-02-2026

ਅੰਮ੍ਰਿਤਸਰ, 21 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਤੋਂ ਮੈਂਬਰ ਸ. ਅਮੀਰ ਸਿੰਘ ਰਸੀਦਾਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਅਮੀਰ ਸਿੰਘ ਰਸੀਦਾਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸ. ਅਮੀਰ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਸ. ਅਮੀਰ ਸਿੰਘ ਰਸੀਦਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ।


ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸੇ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ, ਮੈਂਬਰ ਸ. ਹਰਭਜਨ ਸਿੰਘ ਮਸਾਣਾਂ ਤੇ ਸ. ਤੇਜਿੰਦਰਪਾਲ ਸਿੰਘ ਲਾਡਵਾਂ ਨੇ ਵੀ ਸ. ਅਮੀਰ ਸਿੰਘ ਰਸੀਦਾਂ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਪਿਛਲੀ ਖ਼ਬਰ ਭਾਰਤ ਮੰਡਪ ’ਚ ਕਾਂਗਰਸ ਵਲੋਂ ਪ੍ਰਦਰਸ਼ਨ: ਅੱਜ ਭਾਜਪਾ ਨੇ ਕੀਤਾ ਕਾਂਗਰਸ ਖ਼ਿਲਾਫ਼ ਵਿਰੋਧ ਅਗਲੀ ਖ਼ਬਰ ਖੱਡ ’ਚ ਡਿੱਗੀ ਸੀ.ਆਰ.ਪੀ.ਐਫ.ਦੀ ਗੱਡੀ