28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪੁਲਿਸ ਚੌਂਕੀ ਨੇੜੇ ਮਿਲਿਆ ਆਈ.ਈ.ਡੀ.

ਰਈਆ, (ਅੰਮ੍ਰਿਤਸਰ), 21 ਫਰਵਰੀ (ਰੇਸ਼ਮ ਸਿੰਘ) - ਅੰਮ੍ਰਿਤਸਰ ਦੇ ਰਈਆ ਪੁਲਿਸ ਚੌਕੀ ਨੇੜੇ ਆਈ.ਈ.ਡੀ. (ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਬਰਾਮਦ ਹੋਇਆ ਹੈ। ਸੁਰੱਖਿਆ ਬਲਾਂ....

ਅਜੀਤ ਡੈਸਕ 21-02-2026

ਰਈਆ, (ਅੰਮ੍ਰਿਤਸਰ), 21 ਫਰਵਰੀ (ਰੇਸ਼ਮ ਸਿੰਘ) - ਅੰਮ੍ਰਿਤਸਰ ਦੇ ਰਈਆ ਪੁਲਿਸ ਚੌਕੀ ਨੇੜੇ ਆਈ.ਈ.ਡੀ. (ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਬਰਾਮਦ ਹੋਇਆ ਹੈ। ਸੁਰੱਖਿਆ ਬਲਾਂ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਪੁਲਿਸ ਚੌਕੀ ਨੂੰ ਬੰਬ ਨਾਲ ਉਡਾਉਣ ਦੀ ਇਸ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਆਈ.ਈ.ਡੀ. ਮਿਲਣ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਇਸ ਸਾਜ਼ਿਸ਼ ਪਿਛੇ ਸ਼ਾਮਿਲ ਅਣ-ਪਛਾਤੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਡੇ ਪੱਧਰ 'ਤੇ ਜਾਂਚ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਵਲੋਂ ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਵਿਸਫੋਟਕ ਸਮੱਗਰੀ ਉੱਥੇ ਕਿਸ ਨੇ ਅਤੇ ਕਦੋਂ ਰੱਖੀ ਸੀ? ਹਾਲਾਂਕਿ ਅਜੇ ਤੱਕ ਕਿਸੇ ਵਲੋਂ ਵੀ ਇਸ ਸੰਬੰਧੀ ਜ਼ਿੰਮੇਵਾਰੀ ਨਹੀਂ ਲਈ ਗਈ ਹੈ। ਇਸ ਮਾਮਲੇ ਵਿਚ ਜਲਦ ਹੀ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਜਾਵੇਗੀ।

 

ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀ ਵਿਚ ਵੱਡੀ ਗਿਣਤੀ ’ਚ ਪਹੁੰਚੇ ਲੋਕ ਅਗਲੀ ਖ਼ਬਰ ਰਣਵੀਰ ਸਿੰਘ ਨੂੰ ਧਮਕੀ ਦੇਣ ਵਾਲੇ ਹੈਰੀ ਬਾਕਸਰ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ