29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

ਅੰਮ੍ਰਿਤਸਰ, 21 ਫ਼ਰਵਰੀ (ਜੱਸ) - ਸੰਨ 1921 ਵਿਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ...

ਅਜੀਤ ਡੈਸਕ 21-02-2026

ਅੰਮ੍ਰਿਤਸਰ, 21 ਫ਼ਰਵਰੀ (ਜੱਸ) - ਸੰਨ 1921 ਵਿਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਵਰਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸਾਡੇ ਪੁਰਖਿਆਂ ਨੇ ਗੁਰਦੁਆਰਾ ਸਾਹਿਬਾਨ ਨੇ ਪ੍ਰਬੰਧ ਨੂੰ ਪੰਥਕ ਹੱਥਾਂ ਵਿਚ ਲੈਣ ਲਈ ਅਨੇਕਾਂ ਕੁਰਬਾਨੀਆਂ ਦਿੱਤੀਆਂ। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਨੂੰ ਅਖੌਤੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸਿੱਖ ਯੋਧਿਆਂ ਨੇ ਜਿਸ ਦ੍ਰਿੜ੍ਹਤਾ ਅਤੇ ਦਲ੍ਹੇਰੀ ਦਾ ਪ੍ਰਗਟਾਵਾ ਕੀਤਾ, ਉਹ ਸਿੱਖ ਕੌਮ ਨੂੰ ਸੰਗਠਤ ਕਰਨ ਵਿਚ ਮੀਲ-ਪੱਥਰ ਸਾਬਤ ਹੋਇਆ।
ਉਨ੍ਹਾਂ ਕਿਹਾ ਕਿ ਆਪਣੀਆਂ ਕੌਮੀ ਸੰਸਥਾਵਾਂ ਦੀ ਮਜ਼ਬੂਤੀ ਲਈ ਕੌਮ ਦੇ ਇਨ੍ਹਾਂ ਮਹਾਨ ਸ਼ਹੀਦਾਂ ਤੋਂ ਸੇਧ ਲੈ ਕੇ ਪੰਥਕ ਪਹਿਰੇਦਾਰੀ ਕਰਨੀ ਸਾਡਾ ਫਰਜ਼ ਹੈ। ਇਸੇ ਦੌਰਾਨ ਢਾਡੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਵੱਲੋਂ ਵੀ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ ਗਿਆ।

ਪਿਛਲੀ ਖ਼ਬਰ ਅਸੀਂ ਕਿਸੇ ਵੀ ਤਰ੍ਹਾਂ ਦੀ ਵਿਕਟ ਦੇ ਅਨੁਕੂਲ ਹੋਣ ਲਈ ਤਿਆਰ ਹਾਂ - ਟੀ-20 ਵਿਸ਼ਵ ਸੁਪਰ-8 ਮੁਕਾਬਲੇ ਤੋਂ ਪਹਿਲਾਂ ਸੂਰਿਆ ਕ... ਅਗਲੀ ਖ਼ਬਰ ਜੰਮੂ-ਕਸ਼ਮੀਰ : ਸ਼ੱਕੀ ਵਸਤੂ ਮਿਲਣ ਤੋਂ ਬਾਅਦ ਬਾਂਦੀਪੋਰਾ-ਸ਼੍ਰੀਨਗਰ ਵਿਕਲਪਕ ਸੜਕ ਨੂੰ ਕੀਤਾ ਗਿਆ ਬੰਦ