31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਕਿਸਾਨਾਂ ਵਲੋਂ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਰੋਸ ਪ੍ਰਦਰਸ਼ਨ

ਬਠਿੰਡਾ, 22 ਫਰਵਰੀ (ਸੱਤਪਾਲ ਸਿੰਘ ਸਿਵੀਆਂ) - ਸੰਯੁਕਤ ਕਿਸਾਨ ਮੋਰਚਾ ਭਾਰਤ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿਚ ਭਾਜਪਾ ਆਗੂਆਂ ਅਤੇ ਪੰਜਾਬ ਦੀ ਆਪ ਸਰਕਾਰ...

ਅਜੀਤ ਡੈਸਕ 22-02-2026

 ਬਠਿੰਡਾ, 22 ਫਰਵਰੀ (ਸੱਤਪਾਲ ਸਿੰਘ ਸਿਵੀਆਂ) - ਸੰਯੁਕਤ ਕਿਸਾਨ ਮੋਰਚਾ ਭਾਰਤ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿਚ ਭਾਜਪਾ ਆਗੂਆਂ ਅਤੇ ਪੰਜਾਬ ਦੀ ਆਪ ਸਰਕਾਰ ਦੇ ਮੰਤਰੀਆਂ ਦੇ ਘਰਾਂ ਮੂਹਰੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ, ਜਿਸ ਤਹਿਤ ਕਿਸਾਨਾਂ ਵਲੋਂ ਬਠਿੰਡਾ ਵਿਚ ਭਾਜਪਾ ਦੇ ਜਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਘਰ ਮੂਹਰੇ ਧਰਨਾ ਲਗਾ ਕੇ ਰੋਸ ਵਿਖਾਵਾ ਕੀਤਾ ਗਿਆ। ਇਸ ਮੌਕੇ ਸੁਰੱਖਿਆ ਪੱਖੋਂ ਸਿੰਗਲਾ ਦੇ ਘਰ ਮੂਹਰੇ ਵੱਡੀ ਗਿਣਤੀ ਪੁਲਿਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਕਿਸਾਨ ਵੱਖ -ਵੱਖ ਥਾਵਾਂ ਉਪਰ ਭਾਜਪਾ ਅਤੇ ਆਪ ਆਗੂਆਂ ਦੇ ਘਰਾਂ ਮੂਹਰੇ ਡਟੇ ਹੋਏ ਹਨ।

ਪਿਛਲੀ ਖ਼ਬਰ ਅਣਪਛਾਤੇ ਨੌਜਵਾਨਾਂ ਵਲੋਂ ਅੱਧੀ ਰਾਤ ਨੂੰ ਅਲੀਸ਼ਾਨ ਕੋਠੀ 'ਤੇ ਗੋਲੀਬਾਰੀ ਅਗਲੀ ਖ਼ਬਰ ਵਿਦੇਸ਼ੀ ਉਤਪਾਦਾਂ ਨੂੰ ਤਿਉਹਾਰਾਂ ਤੋਂ ਦੂਰ ਰੱਖੋ - ਪ੍ਰਧਾਨ ਮੰਤਰੀ