31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸੁਨਾਮ 'ਚ ਕਿਸਾਨਾਂ ਵਲੋਂ ਭਾਜਪਾ ਆਗੂ ਦਾਮਨ ਬਾਜਵਾ ਦੀ ਰਿਹਾਇਸ਼ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 22 ਫਰਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ...

ਅਜੀਤ ਡੈਸਕ 22-02-2026

ਸੁਨਾਮ ਊਧਮ ਸਿੰਘ ਵਾਲਾ, 22 ਫਰਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ 
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ-ਅਮਰੀਕਾ ਖੇਤੀਬਾੜੀ ਵਪਾਰਕ ਸਮਝੌਤੇ ਦੇ ਵਿਰੋਧ 'ਚ ਭਾਰਤੀ ਜਨਤਾ ਪਾਰਟੀ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਮੈਡਮ ਦਮਨ ਥਿੰਦ ਬਾਜਵਾ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ।  ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਮਜ਼ਦੂਰ ਪਹਿਲਾਂ ਹੀ ਹਰੀਕ੍ਰਾਂਤੀ ਨੇ ਪੀੜ ਕੇ ਰੱਖ ਦਿੱਤਾ ਹੈ ਕਿਉਂਕਿ ਹਰੀਕ੍ਰਾਂਤੀ ਨੇ ਪੰਜਾਬ ਨੂੰ ਬਰਬਾਦੀ ਤੋਂ ਬਿਨਾਂ ਕੱਖ ਵੀ ਨਹੀ ਦਿੱਤਾ।

ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਇਸ ਨੀਤੀ ਨਾਲ ਪੰਜਾਬ ਅਤੇ ਭਾਰਤ ਦਾ ਖੇਤੀਬਾੜੀ ਧੰਦਾ ਬਿਲਕੁਲ ਬਰਬਾਦ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਮਾਰੂ ਸਮਝੌਤੇ ਕਿਸੇ ਵੀ ਕੀਮਤ ਉਤੇ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਕਮਿਊਨਿਸਟ ਆਗੂ ਸਤਵੰਤ ਸਿੰਘ ਖੰਡੇਬਾਦ, ਦਰਵਾਰਾ ਸਿੰਘ ਛਾਜਲਾ, ਹਰਭਗਵਾਨ ਸਿੰਘ ਮੂਣਕ, ਪੰਜਾਬ ਕਿਸਾਨ ਯੂਨੀਅਨ ਦੇ ਸਵਰਨ ਸਿੰਘ ਨਵਾਂ ਗਾਉਂ, ਰਾਜੇਵਾਲ ਯੂਨੀਅਨ ਦੇ ਆਗੂ ਜਸਵੰਤ ਸਿੰਘ ਬਿਗੜਵਾਲ, ਮਨਰੇਗਾ ਆਗੂ ਹਰਪਾਲ ਕੌਰ ਟਿੱਬੀ, ਜਸਵੀਰ ਕੌਰ ਉਗਰਾਹਾਂ, ਜਸਵੰਤ ਸਿੰਘ ਤੋਲਾਵਾਲ, ਸੁਖਪਾਲ ਸਿੰਘ ਮਾਣਕ ਕਣਕਵਾਲ, ਰਿੰਕੂ ਮੂਣਕ, ਸੁਖਦੇਵ ਸਿੰਘ ਕੜੈਲ, ਕਰਨੈਲ ਸਿੰਘ ਗਨੋਟਾ ਅਤੇ ਬਿੰਦਰ ਸਿੰਘ ਖੋਖਰ ਆਦਿ ਮੌਜੂਦ ਸਨ।

ਪਿਛਲੀ ਖ਼ਬਰ ਗੁ.ਦਮਦਮੀ ਟਕਸਾਲ ਕੈਲੇਫੋਰਨੀਆ ਦੇ ਸੇਵਾਦਾਰ ਭਾਈ ਅਵਤਾਰ ਸਿੰਘ ਦਾ ਕਤਲ ਅਗਲੀ ਖ਼ਬਰ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਕਾਬੂ, ਪਰਚਾ ਦਰਜ