03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਪਹੁੰਚੇ ਪੁਲਿਸ ਥਾਣਾ ਘਰਿੰਡਾ

ਅਟਾਰੀ, 23 ਫਰਵਰੀ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) -ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪੁਲਿਸ ਥਾਣਾ ਘਰਿੰਡਾ ਵਿਖੇ ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ...

ਅਜੀਤ ਡੈਸਕ 23-02-2026

ਅਟਾਰੀ, 23 ਫਰਵਰੀ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) -ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪੁਲਿਸ ਥਾਣਾ ਘਰਿੰਡਾ ਵਿਖੇ ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਪਹੁੰਚੇ। ਉਨ੍ਹਾਂ ਦੇ ਨਾਲ ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਸੁਹੇਲ ਮੀਰ ਵੀ ਮੌਜੂਦ ਸਨ। ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਗੈਂਗਸਟਰਾਂ ਅਤੇ ਨਸ਼ੇ ਵਿਰੁੱਧ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਦੇ ਥਾਣੇ, ਸਰਾਂ ਅਮਾਨਤ ਖਾਂ ਥਾਣਾ ਅਤੇ ਪੁਲਿਸ ਥਾਣਾ ਘਰਿੰਡਾ ਦਾ ਦੌਰਾ ਕੀਤਾ ਗਿਆ। ਪਾਕਿਸਤਾਨ ਤੋਂ ਆ ਰਹੇ ਡਰੋਨਾਂ ਅਤੇ ਹੈਰੋਇਨ ਨੂੰ ਰੋਕਣ ਲਈ 3 ਡਰੋਨ ਸਿਸਟਮ ਲਗਾਏ ਗਏ ਹਨ ਅਤੇ ਹੋਰ ਡਰੋਨ ਸਿਸਟਮ ਲਗਾਏ ਜਾਣਗੇ।

ਪਿਛਲੀ ਖ਼ਬਰ ਟੀ -20 ਵਿਸ਼ਵ ਕੱਪ : ਸੁਪਰ 8- ਵੇਸ੍ਟਇੰਡੀਜ਼ ਦੇ ਜ਼ਿੰਬਾਬਵੇ ਖਿਲਾਫ 15 ਓਵਰਾਂ ਤੋਂ ਬਾਅਦ 179/3 ਅਗਲੀ ਖ਼ਬਰ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਮੁਲਾਕਾਤ ਸਲਿੱਪ ਦੀ ਲੋੜ ਨੂੰ ਕੀਤਾ ਖ਼ਤਮ