05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਯੂਥ ਕਾਂਗਰਸ ਪ੍ਰਧਾਨ ਦੀ ਗ੍ਰਿਫ਼ਤਾਰੀ 'ਤੇ ਭੜਕੇ ਰਾਹੁਲ ਗਾਂਧੀ

ਨਵੀਂ ਦਿੱਲੀ, 24 ਫਰਵਰੀ- ਰਾਹੁਲ ਗਾਂਧੀ ਨੇ ਕਿਹਾ ਹੈ ਕਿ ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿਬ ਦੀ ਗ੍ਰਿਫ਼ਤਾਰੀ ਸਰਕਾਰ ਦੇ ਤਾਨਾਸ਼ਾਹੀ ਰੁਝਾਨਾਂ ਅਤੇ ਕਾਇਰਤਾ ਦਾ ਸਬੂਤ ਹੈ। ਲੋਕ....

ਅਜੀਤ ਡੈਸਕ 24-02-2026

ਨਵੀਂ ਦਿੱਲੀ, 24 ਫਰਵਰੀ- ਰਾਹੁਲ ਗਾਂਧੀ ਨੇ ਕਿਹਾ ਹੈ ਕਿ ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿਬ ਦੀ ਗ੍ਰਿਫ਼ਤਾਰੀ ਸਰਕਾਰ ਦੇ ਤਾਨਾਸ਼ਾਹੀ ਰੁਝਾਨਾਂ ਅਤੇ ਕਾਇਰਤਾ ਦਾ ਸਬੂਤ ਹੈ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਹੈਂਡਲ 'ਤੇ ਲਿਖਿਆ ਕਿ ਸ਼ਾਂਤਮਈ ਵਿਰੋਧ ਸਾਡੀ ਇਤਿਹਾਸਕ ਵਿਰਾਸਤ ਹੈ। ਇਹ ਸਾਡੇ ਖੂਨ ਵਿਚ ਹੈ ਅਤੇ ਹਰ ਭਾਰਤੀ ਦਾ ਲੋਕਤੰਤਰੀ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਮੈਨੂੰ ਆਪਣੇ ਸਾਥੀ ਯੂਥ ਕਾਂਗਰਸ ਮੈਂਬਰਾਂ 'ਤੇ ਮਾਣ ਹੈ ਜਿਨ੍ਹਾਂ ਨੇ ਨਿਡਰ ਹੋ ਕੇ ਰਾਸ਼ਟਰੀ ਹਿੱਤ ਵਿਚ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਨਾਲ ਵਪਾਰ ਸਮਝੌਤੇ ਨੇ ਦੇਸ਼ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ। ਇਹ ਸਮਝੌਤਾ ਸਾਡੇ ਕਿਸਾਨਾਂ ਅਤੇ ਟੈਕਸਟਾਈਲ ਉਦਯੋਗ ਨੂੰ ਨੁਕਸਾਨ ਪਹੁੰਚਾਏਗਾ ਅਤੇ ਸਾਡਾ ਡੇਟਾ ਸੰਯੁਕਤ ਰਾਜ ਅਮਰੀਕਾ ਨੂੰ ਸੌਂਪੇਗਾ।

ਦੱਸ ਦੇਈਏ ਕਿ ਇਹ ਮਾਮਲਾ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਭਾਰਤ ਮੰਡਪਮ ਵਿਚ ਆਯੋਜਿਤ ਇੰਡੀਆ ਏ.ਆਈ. ਇਮਪੈਕਟ ਸੰਮੇਲਨ ਦੌਰਾਨ ਭਾਰਤੀ ਯੂਥ ਕਾਂਗਰਸ ਦੇ ਵਰਕਰਾਂ ਦੁਆਰਾ ਬਿਨਾਂ ਕਮੀਜ਼ਾਂ ਤੋਂ ਵਿਰੋਧ ਪ੍ਰਦਰਸ਼ਨ ਨਾਲ ਸੰਬੰਧਿਤ ਹੈ। ਦਿੱਲੀ ਪੁਲਿਸ ਨੇ ਭਾਰਤੀ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿਬ ਸਮੇਤ ਅੱਠ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪਿਛਲੀ ਖ਼ਬਰ ਮੋਗਾ ਗੋਲੀਕਾਂਡ: ਪੁਲਿਸ ਨੇ 3 ਸ਼ੂਟਰਾਂ ਸਮੇਤ 13 ਮੁਲਜ਼ਮ ਕੀਤੇ ਕਾਬੂ ਅਗਲੀ ਖ਼ਬਰ ਹਰਿਆਣਾ ’ਚ ਨਸ਼ੇ ਨਾਲ ਹਨ ਬੁਰੇ ਹਾਲਾਤ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ