06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਉਦੈ ਭਾਨੂ ਚਿਬ ਨੂੰ ਭੇਜਿਆ ਗਿਆ ਚਾਰ ਦਿਨਾਂ ਦੀ ਪੁਲਿਸ ਹਿਰਾਸਤ ਵਿਚ

ਨਵੀਂ ਦਿੱਲੀ, 24 ਫਰਵਰੀ - ਇੰਡੀਅਨ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿਬ ਨੂੰ ਅੱਜ ਦਿੱਲੀ ਵਿਚ ਏ.ਆਈ. ਇੰਪੈਕਟ ਸਿਖ਼ਰ ਸੰਮੇਲਨ ਦੇ ਹੰਗਾਮੇ ਦੇ ਸੰਬੰਧ ਵਿਚ ਗ੍ਰਿਫ਼ਤਾਰ...

ਅਜੀਤ ਡੈਸਕ 24-02-2026

ਨਵੀਂ ਦਿੱਲੀ, 24 ਫਰਵਰੀ - ਇੰਡੀਅਨ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿਬ ਨੂੰ ਅੱਜ ਦਿੱਲੀ ਵਿਚ ਏ.ਆਈ. ਇੰਪੈਕਟ ਸਿਖ਼ਰ ਸੰਮੇਲਨ ਦੇ ਹੰਗਾਮੇ ਦੇ ਸੰਬੰਧ ਵਿਚ ਗ੍ਰਿਫ਼ਤਾਰ ਕੀਤਾ ਗਿਆ । ਉਨ੍ਹਾਂ ਨੂੰ 23 ਫਰਵਰੀ ਨੂੰ ਦਿੱਲੀ ਪੁਲਿਸ ਨੇ ਪੁੱਛਗਿੱਛ ਲਈ ਤਲਬ ਕੀਤਾ ਸੀ, ਜੋ ਕਿ 20 ਘੰਟੇ ਚੱਲੀ। ਇਸ ਤੋਂ ਬਾਅਦ ਉਦੈ ਭਾਨੂ ਚਿਬ ਨੂੰ ਚਾਰ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਦਿੱਲੀ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਕ੍ਰਾਈਮ ਬ੍ਰਾਂਚ ਨੇ ਭਾਰਤ ਮੰਡਪਮ ਵਿਚ ਯੂਥ ਕਾਂਗਰਸ ਦੇ ਵਿਰੋਧ ਪ੍ਰਦਰਸ਼ਨ ਸੰਬੰਧੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਸਵੇਰੇ ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿਬ ਦੀ ਗ੍ਰਿਫ਼ਤਾਰੀ ਤੋਂ ਬਾਅਦ, ਜਾਂਚ ਰਸਮੀ ਤੌਰ 'ਤੇ ਅਪਰਾਧ ਸ਼ਾਖਾ ਨੂੰ ਸੌਂਪ ਦਿੱਤੀ ਗਈ ਹੈ।

ਪਿਛਲੀ ਖ਼ਬਰ ਕੇਰਲ ਦਾ ਨਾਂਅ ਬਦਲ ਕੇ ਰੱਖਿਆ ਗਿਆ ਕੇਰਲਮ ਅਗਲੀ ਖ਼ਬਰ ਸਰਕਾਰੀ ਜ਼ਮੀਨਾਂ 'ਤੇ ਖੇਤੀ ਕਰਦੇ ਕਿਸਾਨਾਂ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮਿਲੇਗਾ ਮੁਆਵਜ਼ਾ-ਕੁਲਦੀਪ ਸਿੰਘ ਧਾਲੀਵਾਲ