06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਅੰਮ੍ਰਿਤਸਰ ਚੂੰਗੀ ਨੇੜਿਓਂ ਨੌਜਵਾਨ ਦੀ ਲਾਸ਼ ਬਰਾਮਦ

ਕਪੂਰਥਲਾ, 24 ਫਰਵਰੀ (ਅਮਨਜੋਤ ਸਿੰਘ ਵਾਲੀਆ)- ਅੰਮਿ੍ਤਸਰ ਚੂੰਗੀ ਨੇੜੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਗੁਰਸ਼ਰਨ ਸਿੰਘ ਨੇ...

ਅਜੀਤ ਡੈਸਕ 24-02-2026

ਕਪੂਰਥਲਾ, 24 ਫਰਵਰੀ (ਅਮਨਜੋਤ ਸਿੰਘ ਵਾਲੀਆ)- ਅੰਮਿ੍ਤਸਰ ਚੂੰਗੀ ਨੇੜੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਜੋ ਕਿ ਬੇਹੋਸ਼ੀ ਦੀ ਹਾਲਤ ਵਿਚ ਸੈਕਰਡ ਹਾਰਟ ਸਕੂਲ ਦੇ ਸਾਹਮਣੇ ਸੜਕ ਕਿਨਾਰੇ ਡਿੱਗਾ ਪਿਆ ਹੈ, ਜਦੋਂ ਉਨ੍ਹਾਂ ਮੌਕੇ 'ਤੇ ਜਾ ਕੇ ਦੇਖਿਆ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰੱਖਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਮ੍ਰਿਤਕ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ਵਿਚੋਂ ਸਿਵਲ ਹਸਪਤਾਲ ਕਪੂਰਥਲਾ ਦੀ ਇਕ ਪਰਚੀ ਮਿਲੀ, ਜਿਸ 'ਤੇ ਉਸ ਦੀ ਪਹਿਚਾਣ ਰਾਜ ਕੁਮਾਰ ਵਾਸੀ ਚੂਹੜਵਾਲ ਵਜੋਂ ਹੋਈ ਹੈ।

ਪਿਛਲੀ ਖ਼ਬਰ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੁੱਖ ਗੁਰਗੇ ਹਥਿਆਰਾਂ ਸਣੇ ਕਾਬੂ ਅਗਲੀ ਖ਼ਬਰ ਕਿਸਾਨਾਂ ਦੇ ਆਲੂ ਨਾ ਖ਼ਰੀਦਣ ’ਤੇ ਫੈਕਟਰੀ ਅੱਗੇ ਨਾਅਰੇਬਾਜ਼ੀ