08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਜਲੰਧਰ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

ਜਲੰਧਰ, 25 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਬੁੱਧਵਾਰ) ਜਲੰਧਰ ਦੌਰੇ ’ਤੇ ਹਨ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਪੰਜਾਬ ਪੁਲਿਸ ਅਕੈਡਮੀ (ਪੀਏਪੀ) ਵਿਖੇ ਹੋਈ ਪਾਸਿੰਗ...

ਅਜੀਤ ਡੈਸਕ 25-02-2026

ਜਲੰਧਰ, 25 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਬੁੱਧਵਾਰ) ਜਲੰਧਰ ਦੌਰੇ ’ਤੇ ਹਨ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਪੰਜਾਬ ਪੁਲਿਸ ਅਕੈਡਮੀ (ਪੀਏਪੀ) ਵਿਖੇ ਹੋਈ ਪਾਸਿੰਗ ਆਊਟ ਪਰੇਡ ਵਿਚ ਹਿੱਸਾ ਲਿਆ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸਲਾਮੀ ਲਈ। ਇਸ ਮੌਕੇ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਹੱਤਿਆਕਾਂਡ ਸੰਬੰਧੀ ਕਿਹਾ ਕਿ ਪੁਲਿਸ ਵਿਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਗੁਰਦਾਸਪੁਰ ਕਾਂਡ ਪਿਛੇ ਪਾਕਿਸਤਾਨ ਦਾ ਹੱਥ ਹੈ। ਉਨ੍ਹਾਂ ਕਿਹਾ ‌ਕਿ ਪਾਕਿਸਤਾਨ ਨੇ ਹੀ ਇਹ ਸਭ ਕੁਝ ਕਰਵਾਇਆ ਹੈ ਤੇ ਉਨ੍ਹਾਂ ਵਲੋਂ ਕਤਲ ਕਰਨ ਵਾਲਿਆਂ ਨੂੰ ਸਪਾਂਸਰ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਸਰਹੱਦ ’ਤੇ ਮਜ਼ਬੂਤ ਕੰਧ ਵਾਂਗ ਖੜੀ ਹੈ।

ਪਿਛਲੀ ਖ਼ਬਰ ਗੁਰਦਾਸਪੁਰ ਕਤਲਕਾਂਡ: ਪੁਲਿਸ ਨੇ ਕੀਤੇ ਵੱਡੇ ਖ਼ੁਲਾਸੇ ਅਗਲੀ ਖ਼ਬਰ ਦਫ਼ਤਰੀ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿੱਦਿਆ ਭਵਨ ਦਾ ਘਿਰਾਓ