08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਲੜਕੀ ਨੇ ਸਰਹੰਦ ਨਹਿਰ ‘ਚ ਮਾਰੀ ਛਾਲ

ਬਠਿੰਡਾ, 26 ਫਰਵਰੀ (ਅੰਮ੍ਰਿਤਪਾਲ ਸਿੰਘ ਵਲਾਣ)– ਘਰੇਲੂ ਨਾਰਾਜ਼ਗੀ ਦੇ ਕਾਰਨ ਅੱਜ ਇਕ ਨਾਬਾਲਿਗ ਲੜਕੀ ਨੇ ਬਠਿੰਡਾ ਦੀ ਸਰਹੰਦ ਨਹਿਰ ਵਿਚ ਛਾਲ ਮਾਰ ਦਿੱਤੀ। ਲੜਕੀ ਨੂੰ ਬਚਾਉਣ ਲਈ ਉਸ....

ਅਜੀਤ ਡੈਸਕ 26-02-2026

ਬਠਿੰਡਾ, 26 ਫਰਵਰੀ (ਅੰਮ੍ਰਿਤਪਾਲ ਸਿੰਘ ਵਲਾਣ)– ਘਰੇਲੂ ਨਾਰਾਜ਼ਗੀ ਦੇ ਕਾਰਨ ਅੱਜ ਇਕ ਨਾਬਾਲਿਗ ਲੜਕੀ ਨੇ ਬਠਿੰਡਾ ਦੀ ਸਰਹੰਦ ਨਹਿਰ ਵਿਚ ਛਾਲ ਮਾਰ ਦਿੱਤੀ। ਲੜਕੀ ਨੂੰ ਬਚਾਉਣ ਲਈ ਉਸ ਦੇ ਮਾਮਾ ਨੇ ਵੀ ਤੁਰੰਤ ਨਹਿਰ ਵਿਚ ਛਾਲ ਮਾਰ ਦਿੱਤੀ। ਮੌਕੇ ’ਤੇ ਮੌਜੂਦ ਰਾਹਗੀਰਾਂ ਨੇ ਹਿੰਮਤ ਦਿਖਾਉਂਦਿਆਂ ਕੁਝ ਸਮੇਂ ਬਾਅਦ ਲੜਕੀ ਨੂੰ ਨਹਿਰ ਵਿਚੋਂ ਸੁਰੱਖਿਅਤ ਬਾਹਰ ਕੱਢ ਲਿਆ। ਲੜਕੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਦੂਜੇ ਪਾਸੇ ਪਾਣੀ ਦੇ ਤੇਜ਼ ਵਹਾਅ ਕਾਰਨ ਮਾਮਾ ਰੁੜ ਗਿਆ ਅਤੇ ਲਾਪਤਾ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਐਨ.ਡੀ.ਆਰ.ਐਫ ਦੀਆਂ ਟੀਮਾਂ ਅਤੇ ਸਥਾਨਕ ਗੋਤਾਖੋਰ ਮੌਕੇ ’ਤੇ ਪਹੁੰਚ ਗਏ ਅਤੇ ਨਹਿਰ ਵਿਚ ਤਲਾਸ਼ੀ ਅਭਿਆਨ ਜਾਰੀ ਹੈ।

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਜਾਰੀ ਅਗਲੀ ਖ਼ਬਰ ਟੀ-20 ਵਿਸ਼ਵ ਕੱਪ ਦਾ ਅੱਠਵਾਂ ਸੁਪਰ ਮੁਕਾਬਲਾ ਅੱਜ: ਭਾਰਤ ਤੇ ਜ਼ਿੰਬਾਬਵੇ ਹੋਣਗੇ ਆਹਮੋ ਸਾਹਮਣੇ