07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸ਼ਹੀਦ ਗੁਰਦੀਪ ਸਿੰਘ ਦਾ ਜੱਦੀ ਪਿੰਡ ਮਹਿਲਾਂ ਵਿਖੇ ਸਰਕਾਰੀ ਤੇ ਫੌਜੀ ਸਨਮਾਨਾਂ ਨਾਲ ਅੰਤਮ ਸੰਸਕਾਰ

ਦਿੜ੍ਹਬਾ ਮੰਡੀ, 26 ਫਰਵਰੀ (ਜਸਵੀਰ ਸਿੰਘ ਔਜਲਾ)- ਮਨੀਪੁਰ ਵਿਖੇ ਹਾਲ ਹੀ ਵਿਚ ਹੋਈ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਹੌਲਦਾਰ ਸ. ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ...

ਅਜੀਤ ਡੈਸਕ 26-02-2026

ਦਿੜ੍ਹਬਾ ਮੰਡੀ, 26 ਫਰਵਰੀ (ਜਸਵੀਰ ਸਿੰਘ ਔਜਲਾ)- ਮਨੀਪੁਰ ਵਿਖੇ ਹਾਲ ਹੀ ਵਿਚ ਹੋਈ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਹੌਲਦਾਰ ਸ. ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਮਹਿਲਾਂ ਵਿਖੇ ਸਰਕਾਰੀ ਅਤੇ ਫੌਜੀ ਸਨਮਾਨਾਂ ਨਾਲ ਅੰਤਮ ਸੰਸਕਾਰ ਕੀਤਾ ਗਿਆ। ਸ਼ਹੀਦ ਗੁਰਦੀਪ ਸਿੰਘ ਨੂੰ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਸ਼ਹੀਦ ਨੂੰ ਫ਼ੌਜੀ ਜਵਾਨਾਂ ਦੀ ਇਕ ਟੁਕੜੀ ਵਲੋਂ ਹਥਿਆਰ ਝੁਕਾ ਕੇ ਸਲਾਮੀ ਦਿੱਤੀ ਗਈ, ਜਿਸ ਤੋਂ ਬਾਅਦ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਪੰਜਾਬ ਸਰਕਾਰ ਦੀ ਤਰਫੋਂ ਐਸ.ਡੀ.ਐਮ. ਸੁਨਾਮ ਗਗਨਦੀਪ ਸਿੰਘ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਤਰਫੋਂ ਉਨ੍ਹਾਂ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਵਲੋਂ ਸ਼ਹੀਦ ਦੀ ਮ੍ਰਿਤਕ ਦੇਹ ‘ਤੇ ਰੀਥ ਰੱਖਣ ਦੀ ਰਸਮ ਅਦਾ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਪੰਜਾਬ ਪੁਲਿਸ ਤਰਫੋਂ ਡੀ.ਐਸ.ਪੀ. ਡਾ. ਆਰ.ਕੇ. ਬਾਜਵਾ ਵੱਲੋਂ ਸ਼ਰਧਾਂਜਲੀ ਦਾ ਫੁੱਲ ਭੇਟ ਕੀਤੇ ਗਏ।

ਪਿਛਲੀ ਖ਼ਬਰ ਟਿੱਪਰ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਟੀ -20 ਵਿਸ਼ਵ ਕੱਪ : ਸੁਪਰ 8-ਜ਼ਿੰਬਾਬਵੇ ਦੇ ਭਾਰਤ ਖਿਲਾਫ 7 ਓਵਰਾਂ ਤੋਂ ਬਾਅਦ 48/1