06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਕੀਰਤਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਖਾਲਸਾਈ ਜਾਹੋ ਜਲਾਲ ਨਾਲ ਆਰੰਭ

ਕੀਰਤਪੁਰ ਸਾਹਿਬ, ਬੁੰਗਾ ਸਾਹਿਬ 27 ਫਰਵਰੀ (ਬੀਰ ਅੰਮ੍ਰਿਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)- ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਕੌਮੀ ਤਿਉਹਾਰ ਹੋਲੇ ਮੁਹੱਲੇ ਦਾ ਪਹਿਲਾ ਪੜਾਅ ਅੱਜ ਕੀਰਤਪੁਰ ਸਾਹਿਬ ਵਿਖੇ ਆਰੰਭ ਹੋ ਗਿਆ l ਹੋਲੇ ਮੁਹੱਲੇ ਦੀ ਆਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ...

ਅਜੀਤ ਡੈਸਕ 27-02-2026

ਕੀਰਤਪੁਰ ਸਾਹਿਬ, ਬੁੰਗਾ ਸਾਹਿਬ 27 ਫਰਵਰੀ (ਬੀਰ ਅੰਮ੍ਰਿਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)- ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਕੌਮੀ ਤਿਉਹਾਰ ਹੋਲੇ ਮੁਹੱਲੇ ਦਾ ਪਹਿਲਾ ਪੜਾਅ ਅੱਜ ਕੀਰਤਪੁਰ ਸਾਹਿਬ ਵਿਖੇ ਆਰੰਭ ਹੋ ਗਿਆ l ਹੋਲੇ ਮੁਹੱਲੇ ਦੀ ਆਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ। ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ l ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ, ਭਾਈ ਅਮਰਜੀਤ ਸਿੰਘ ਚਾਵਲਾ, ਜਗਦੀਸ਼ ਸਿੰਘ,ਮਲਕੀਤ ਸਿੰਘ ਮੈਨੇਜਰ ,ਮੈਨੇਜਰ ਅਮਰਜੀਤ ਸਿੰਘ ਜਿੰਦਬੜੀ ਆਦਿ ਹਾਜ਼ਰ ਸਨ l

ਪਿਛਲੀ ਖ਼ਬਰ ਮੌਸਮ ਵਿਭਾਗ ਵਲੋਂ ਪੰਜਾਬ ਤੇ ਚੰਡੀਗੜ੍ਹ ’ਚ ਧੁੰਦ ਦਾ ਯੈਲੋ ਅਲਰਟ ਜਾਰੀ ਅਗਲੀ ਖ਼ਬਰ ਚੰਡੀਗੜ੍ਹ ਦੇ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ