06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਦਿੱਲੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰ ਅਕਾਲ ਤਖਤ ਦੇ ਜਥੇਦਾਰ ਨੂੰ ਸਪੱਸ਼ਟੀਕਰਨ ਦੇਣ ਪੁੱਜੇ

ਅੰਮ੍ਰਿਤਸਰ, 27 ਫਰਵਰੀ (ਜਸਵੰਤ ਸਿੰਘ ਜੱਸ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਕਮੇਟੀ ਦੇ ਹੋਰ ਅਧਿਕਾਰੀਆਂ...

ਅਜੀਤ ਡੈਸਕ 27-02-2026

ਅੰਮ੍ਰਿਤਸਰ, 27 ਫਰਵਰੀ (ਜਸਵੰਤ ਸਿੰਘ ਜੱਸ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਕਮੇਟੀ ਦੇ ਹੋਰ ਅਧਿਕਾਰੀਆਂ ਤੇ ਮੈਂਬਰਾਂ ਸਮੇਤ ਅੱਜ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਹਦਾਇਤ ’ਤੇ ਆਪਣਾ ਸਪੱਸ਼ਟੀਕਰਨ ਦੇਣ ਅਕਾਲ ਤਖਤ ਸਕੱਤਰੇਤ ਵਿਖੇ ਪੁੱਜੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਦਿੱਲੀ ਕਮੇਟੀ ਵਲੋਂ ਕੀਤੀ ਗਈ ਇਕ ਮੀਟਿੰਗ ਨੂੰ ਮੁਲਤਵੀ ਕਰਨ ਲਈ ਜਥੇਦਾਰ ਅਕਾਲ ਤਖਤ ਵਲੋਂ ਆਦੇਸ਼ ਕੀਤਾ ਗਿਆ ਸੀ ਪਰ ਦਿੱਲੀ ਕਮੇਟੀ ਵਲੋਂ ਉਸਦੇ ਬਾਵਜੂਦ ਆਪਣੀ ਮੀਟਿੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਜਥੇਦਾਰ ਵਲੋਂ ਉਨ੍ਹਾਂ ਨੂੰ ਅਕਾਲ ਤਖਤ ਸਕੱਤਰੇਤ ਵਿਖੇ ਤਲਬ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀ।

ਪਿਛਲੀ ਖ਼ਬਰ ਨਿਆਂ ’ਚ ਦੇਰੀ ਹੋ ਸਕਦੀ ਹੈ ਪਰ ਇਨਕਾਰ ਨਹੀਂ- ਅਮਨ ਅਰੋੜਾ ਅਗਲੀ ਖ਼ਬਰ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਸ਼ਤਾਬਦੀ ਟ੍ਰੇਨ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ