05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

‘ਆਪ’ ਵਿਰੁੱਧ ਰਚਿਆ ਗਿਆ ਕਥਿਤ ਸ਼ਰਾਬ ਘੁਟਾਲਾ ਸੀ ਸਿਰਫ਼ ਇਕ ਸਿਆਸੀ ਸਾਜਿਸ਼- ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 27 ਫਰਵਰੀ - ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਕਥਿਤ ਸ਼ਰਾਬ ਘੁਟਾਲੇ ’ਚ ਅਦਾਲਤ ਵਲੋਂ ਬਰੀ ਕੀਤੇ ਜਾਣ ਤੋਂ ਬਾਅਦ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ...

ਅਜੀਤ ਡੈਸਕ 27-02-2026

ਚੰਡੀਗੜ੍ਹ, 27 ਫਰਵਰੀ - ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਕਥਿਤ ਸ਼ਰਾਬ ਘੁਟਾਲੇ ’ਚ ਅਦਾਲਤ ਵਲੋਂ ਬਰੀ ਕੀਤੇ ਜਾਣ ਤੋਂ ਬਾਅਦ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸੱਚ ਦੀ ਜਿੱਤ ਹੋਈ ਹੈ। ਦਿੱਲੀ ਦੀ ਮਾਣਯੋਗ ਅਦਾਲਤ ਵਲੋਂ ਅਰਵਿੰਦ ਕੇਜਰੀਵਾਲ ਜੀ ਅਤੇ ਮਨੀਸ਼ ਸਿਸੋਦੀਆ ਜੀ ਨੂੰ ਬਰੀ ਕਰਨਾ ਇਸ ਗੱਲ ਦਾ ਸਬੂਤ ਹੈ ਕਿ 'ਆਮ ਆਦਮੀ ਪਾਰਟੀ' ਵਿਰੁੱਧ ਰਚਿਆ ਗਿਆ ਕਥਿਤ ਸ਼ਰਾਬ ਘੁਟਾਲਾ ਸਿਰਫ਼ ਇਕ ਸਿਆਸੀ ਸਾਜ਼ਿਸ਼ ਸੀ।

ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਸਾਡੇ ਲੀਡਰਾਂ ਨੂੰ ਬਦਨਾਮ ਕਰਨ ਅਤੇ ਪਾਰਟੀ ਨੂੰ ਖ਼ਤਮ ਕਰਨ ਲਈ ਆਪਣੀ ਪੂਰੀ ਵਾਹ ਲਾ ਦਿੱਤੀ ਸੀ, ਪਰ ਅਖੀਰ ਅਦਾਲਤ ਵਿਚ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਗਿਆ ਹੈ। ਇਹ ਸਿਰਫ਼ ਸਾਡੀ ਜਿੱਤ ਨਹੀਂ, ਸਗੋਂ ਦੇਸ਼ ਦੇ ਲੋਕਤੰਤਰ ਅਤੇ ਨਿਆਂਪਾਲਿਕਾ ਵਿਚ ਭਰੋਸੇ ਦੀ ਜਿੱਤ ਹੈ। ਅਸੀਂ ਪਹਿਲਾਂ ਵੀ ਕਹਿੰਦੇ ਸੀ ਕਿ ਇਕ ਧੇਲੇ ਦਾ ਵੀ ਘੁਟਾਲਾ ਨਹੀਂ ਹੋਇਆ ਅਤੇ ਅੱਜ ਇਹ ਗੱਲ ਸੱਚ ਸਾਬਤ ਹੋ ਗਈ ਹੈ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਲਗਾਤਾਰ ਵੱਧਦੀ ਰਹੇਗੀ ਅੱਗੇ- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਗਲੀ ਖ਼ਬਰ ਅੰਤ ਵਿਚ ਸੱਚ ਦੀ ਜਿੱਤ ਹੋਈ ਹੈ- ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ