03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਅੱਜ ਕਨਾਟ ਪਲੇਸ ਜਾਣਗੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 28 ਫਰਵਰੀ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ 'ਆਪ' ਨੇਤਾ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਦੇ ਕਰੀਬ ਕਨਾਟ ਪਲੇਸ ਪਹੁੰਚਣਗੇ। ਉਹ ਹਨੂੰਮਾਨ ਮੰਦਰ ਦੇ ਦਰਸ਼ਨ....

ਅਜੀਤ ਡੈਸਕ 28-02-2026

ਨਵੀਂ ਦਿੱਲੀ, 28 ਫਰਵਰੀ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ 'ਆਪ' ਨੇਤਾ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਦੇ ਕਰੀਬ ਕਨਾਟ ਪਲੇਸ ਪਹੁੰਚਣਗੇ। ਉਹ ਹਨੂੰਮਾਨ ਮੰਦਰ ਦੇ ਦਰਸ਼ਨ ਕਰਨਗੇ। ਉਨ੍ਹਾਂ ਦੇ ਨਾਲ ਮਨੀਸ਼ ਸਿਸੋਦੀਆ, 'ਆਪ' ਸੰਸਦ ਮੈਂਬਰ ਸੰਜੇ ਸਿੰਘ ਅਤੇ ਹੋਰ ਨੇਤਾ ਵੀ ਹੋਣਗੇ।

ਇਕ ਦਿਨ ਪਹਿਲਾਂ ਹੀ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਨਾਲ ਸੰਬੰਧਿਤ ਸੀ.ਬੀ.ਆਈ. ਮਾਮਲੇ ਵਿਚ ਕੇਜਰੀਵਾਲ ਅਤੇ ਸਿਸੋਦੀਆ ਸਮੇਤ 23 ਲੋਕਾਂ ਨੂੰ ਬਰੀ ਕਰ ਦਿੱਤਾ ਸੀ। ਕੱਲ੍ਹ ਸ਼ਾਮ ਕੇਜਰੀਵਾਲ ਨੇ 'ਆਪ' ਦਫ਼ਤਰ ਵਿਚ ਇਕ ਪ੍ਰੈਸ ਕਾਨਫਰੰਸ ਕੀਤੀ ਸੀ।

 

ਪਿਛਲੀ ਖ਼ਬਰ ਬਦਮਾਸ਼ਾਂ ਨੇ ਕੀਤੀ ਡਾਕਟਰ ਦੇ ਘਰ ’ਤੇ ਗੋਲੀਬਾਰੀ ਅਗਲੀ ਖ਼ਬਰ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਇਕ ਔਰਤ ਵਲੋਂ ਬੇਅਦਬੀ ਦੀ ਕੋਸ਼ਿਸ਼