29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸੁਨਾਮ ਦੇ ਨੌਜਵਾਨ ਦੀ ਮਾਨਸਾ 'ਚ ਸ਼ੈਡ ਤੋਂ ਡਿੱਗਣ ਕਾਰਨ ਮੌਤ

ਸੁਨਾਮ ਊਧਮ ਸਿੰਘ ਵਾਲਾ,1 ਮਾਰਚ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਨੇੜਲੇ ਪਿੰਡ ਜਗਤਪੁਰਾ ਦੇ ਇਕ ਨੌਜਵਾਨ ਦੀ ਮਾਨਸਾ ਦੀ ਅਨਾਜ ਮੰਡੀ 'ਚ ਸ਼ੈਡ ਤੋਂ ਡਿੱਗਣ ਕਾਰਨ...

ਅਜੀਤ ਡੈਸਕ 01-03-2026

ਸੁਨਾਮ ਊਧਮ ਸਿੰਘ ਵਾਲਾ,1 ਮਾਰਚ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਨੇੜਲੇ ਪਿੰਡ  ਜਗਤਪੁਰਾ ਦੇ ਇਕ ਨੌਜਵਾਨ ਦੀ ਮਾਨਸਾ ਦੀ ਅਨਾਜ ਮੰਡੀ 'ਚ ਸ਼ੈਡ ਤੋਂ ਡਿੱਗਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖਬਰ ਹੈ। ਮ੍ਰਿਤਕ ਦੇ ਚਾਚਾ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਜਸਪ੍ਰੀਤ ਸਿੰਘ (19) ਪੁੱਤਰ ਜਗਤਾਰ ਸਿੰਘ ਵਾਸੀ ਜਗਤਪੁਰਾ ਜੋ ਦਿਹਾੜੀਦਾਰ ਵਜੋਂ ਕੰਮ ਕਰਕੇ ਆਪਣੇ ਬੁੱਢੇ ਮਾਤਾ ਪਿਤਾ ਸਮੇਤ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ ਅਤੇ ਇਸੇ ਸਿਲਸਿਲੇ 'ਚ ਉਹ ਮਾਨਸਾ ਗਿਆ ਹੋਇਆ ਸੀ। ਇਸੇ ਦੌਰਾਨ ਉਹ ਅਨਾਜ ਮੰਡੀ ਮਾਨਸਾ 'ਚ ਬਣ ਰਹੇ ਇਕ ਸ਼ੈਡ 'ਤੇ ਕੰਮ ਕਰਦਾ ਅਚਾਨਕ ਡਿੱਗ ਗਿਆ।ਜਿਸ ਨੂੰ ਇਲਾਜ ਲਈ ਮਾਨਸਾ ਦੇ ਇਕ ਹਸਪਤਾਲ ਵਿਚ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਬਠਿੰਡਾ ਭੇਜ ਦਿੱਤਾ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਪਿਛਲੀ ਖ਼ਬਰ ਅਰਬ ਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇ : ਕੁਲਤਾਰ ਸਿੰਘ ਸੰਧਵਾਂ ਅਗਲੀ ਖ਼ਬਰ ਦਿੱਲੀ 'ਚ ਜੂਏਬਾਜ਼ ਪਤੀ ਨੇ ਪਤਨੀ ਅਤੇ 3 ਧੀਆਂ ਨੂੰ ਗਲ਼ਾ ਵੱਢ ਕੇ ਮੌਤ ਦੇ ਘਾਟ ਉਤਾਰਿਆ ; ਗ੍ਰਿਫ਼ਤਾਰ