29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਾਰੇ ਸਕੂਲਾਂ ਵਿਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ

ਸ੍ਰੀ ਅਨੰਦਪੁਰ ਸਾਹਿਬ, 1 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਆਪਣੇ ਦਫਤਰ ਦੇ ਪੱਤਰ ਨੰ: 2525-31 ਮਿਤੀ 1-3-2026 ਰਾਹੀ ਹੁਕਮ ਜਾਰੀ ਕੀਤੇ ਹਨ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ...

ਅਜੀਤ ਡੈਸਕ 01-03-2026

ਸ੍ਰੀ ਅਨੰਦਪੁਰ ਸਾਹਿਬ, 1 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਆਪਣੇ ਦਫਤਰ ਦੇ ਪੱਤਰ ਨੰ: 2525-31 ਮਿਤੀ 1-3-2026 ਰਾਹੀ ਹੁਕਮ ਜਾਰੀ ਕੀਤੇ ਹਨ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲਾ ਮਹੱਲਾ ਤਿਉਹਾਰ 2 ਮਾਰਚ 2026 ਤੋਂ 4 ਮਾਰਚ 2026 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਹੋਲਾ ਮਹੱਲਾ ਦੌਰਾਨ ਲੱਖਾਂ ਦੀ ਤਾਦਾਦ ਵਿਚ ਦੇਸ਼-ਵਿਦੇਸ਼ ਤੋਂ ਸੰਗਤਾਂ ਪਵਿੱਤਰ ਭਾਵਨਾਵਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਂਦੀਆਂ ਹਨ। ਇਸ ਤਰ੍ਹਾਂ ਸੰਗਤਾਂ ਦੀ ਵੱਡੀ ਭੀੜ ਤੇ ਆਮ ਜਨਤਾ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲਾਂ ਦੇ ਬੱਚਿਆਂ ਨੂੰ ਸਕੂਲ ਆਉਣ-ਜਾਣ ਵਿਚ ਦਿੱਕਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਸ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਪ੍ਰਾਇਮਰੀ) ਰੂਪਨਗਰ ਅਤੇ ਕੀਰਤਪੁਰ ਸਾਹਿਬ ਬਲਾਕਾਂ ਵਿਚ ਪੈਂਦੇ ਸਾਰੇ ਵਿਦਿਅਕ ਅਦਾਰੇ ਸਰਕਾਰੀ/ਪ੍ਰਾਈਵੇਟ ਵਿਚ 2 ਮਾਰਚ 2026 ਤੋਂ 4 ਮਾਰਚ 2026 ਤੱਕ ਛੁੱਟੀ ਕੀਤੀ ਜਾਂਦੀ ਹੈ। ਇਹ ਹੁਕਮ ਉਨ੍ਹਾਂ ਸਕੂਲਾਂ ‘ਤੇ ਲਾਗੂ ਨਹੀਂ ਹੋਵੇਗਾ, ਜਿਨ੍ਹਾਂ ਸਕੂਲਾਂ ਵਿਚ 2 ਮਾਰਚ 2026 ਤੋਂ 4 ਮਾਰਚ 2026 ਤੱਕ ਬੋਰਡ ਦੀ ਪ੍ਰੀਖਿਆ ਦਾ ਇਮਤਿਹਾਨ ਹੋਵੇਗਾ।

ਪਿਛਲੀ ਖ਼ਬਰ ਖਾਮਨੇਈ ਦੀ ਹੱਤਿਆ 'ਤੇ ਵਿਰੋਧ ਪ੍ਰਦਰਸ਼ਨ : ਕਸ਼ਮੀਰ 'ਚ ਸਕੂਲ, ਕਾਲਜ 2 ਦਿਨਾਂ ਲਈ ਬੰਦ ਅਗਲੀ ਖ਼ਬਰ ਈਰਾਨ-ਇਜ਼ਰਾਈਲ ਟਕਰਾਅ : ਅੰਮ੍ਰਿਤਸਰ ਹਵਾਈ ਅੱਡੇ 'ਤੇ 10 ਉਡਾਣਾਂ ਰੱਦ