ਮਮਦੋਟ (ਫ਼ਿਰੋਜ਼ਪੁਰ), 4 ਮਾਰਚ (ਰਾਜਿੰਦਰ ਸਿੰਘ ਹਾਂਡਾ) - ਪੰਜਾਬ ਸਰਕਾਰ ਵਲੋਂ ਨਸ਼ਿਆਂ 'ਤੇ ਕਾਬੂ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਸਪੈਸ਼ਲ ਟਾਸਕ ਫੋਰਸ ਦੀ ਟੀਮ ਵਲੋਂ ਕਸਬਾ ਮਮਦੋਟ ਸਥਿਤ ਬਿਜਲੀ ਘਰ ਕੋਲੋ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ । ਜਾਣਕਾਰੀ ਦਿੰਦਿਆਂ ਸਪੈਸ਼ਲ ਟਾਸਕ ਫੋਰਸ ਦੇ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਸਬ ਇੰਸਪੈਕਟਰ ਹਰਦੇਵ ਸਿੰਘ ਦੀ ਅਗਵਾਈ ਹੇਠ ਬਿਜਲੀ ਘਰ ਮਮਦੋਟ ਦੇ ਕੋਲ ਮਮਦੋਟ ਫ਼ਿਰੋਜ਼ਪੁਰ ਰੋਡ 'ਤੇ ਨਾਕਾਬੰਦੀ ਕਰਕੇ ਦੋ ਵਿਅਕਤੀਆਂ ਹਰਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਮਮਦੋਟ ਅਤੇ ਪਰਮਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਸੈਦੇ ਕੇ ਨੌਲ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1 ਕਿੱਲੋ 52 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਜਾਰੀ ਹੈ ।
ਤਾਜ਼ਾ ਖ਼ਬਰਾਂ
Free
1 ਕਿਲੋ 52 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ
ਮਮਦੋਟ (ਫ਼ਿਰੋਜ਼ਪੁਰ), 4 ਮਾਰਚ (ਰਾਜਿੰਦਰ ਸਿੰਘ ਹਾਂਡਾ) - ਪੰਜਾਬ ਸਰਕਾਰ ਵਲੋਂ ਨਸ਼ਿਆਂ 'ਤੇ ਕਾਬੂ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਸਪੈਸ਼ਲ ਟਾਸਕ...
ਅਜੀਤ ਡੈਸਕ
04-03-2026