23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਨਿਹੰਗ ਸਿੰਘ ਜਥੇਬੰਦੀਆਂ ਵਲੋਂ ਘੋੜਿਆਂ ਤੇ ਕਰਤੱਵ ਦਿਖਾਉਂਦੇ ਸਮੇਂ ਅੱਧੀ ਦਰਜਨ ਦੇ ਕਰੀਬ ਦਰਸ਼ਕ ਜ਼ਖ਼ਮੀ

ਸ੍ਰੀ ਅਨੰਦਪੁਰ ਸਾਹਿਬ , 4 ਮਾਰਚ (ਜੇ. ਐਸ. ਨਿੱਕੂਵਾਲ , ਕਰਨੈਲ ਸਿੰਘ)- ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ ਮਹੱਲਾ ਦੀ ਸਮਾਪਤੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ...

ਅਜੀਤ ਡੈਸਕ 04-03-2026

ਸ੍ਰੀ ਅਨੰਦਪੁਰ ਸਾਹਿਬ , 4 ਮਾਰਚ (ਜੇ. ਐਸ. ਨਿੱਕੂਵਾਲ , ਕਰਨੈਲ ਸਿੰਘ)- ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ ਮਹੱਲਾ ਦੀ ਸਮਾਪਤੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਘੋੜਿਆਂ ਤੇ ਕਰਤੱਵ ਦਿਖਾਏ ਗਏ । ਇਸੇ ਦੌਰਾਨ ਮਾੜੇ ਪ੍ਰਬੰਧਾਂ ਅਤੇ ਸੰਗਤ ਵਿਚ ਅਨੁਸ਼ਾਸਨ ਦੀ ਘਾਟ ਕਾਰਨ ਅੱਧੀ ਦਰਜਨ ਦੇ ਕਰੀਬ ਦਰਸ਼ਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ । ਇਹ ਸਾਰੇ ਨਿਹੰਗ ਸਿੰਘਾਂ ਦੇ ਕਰਤੱਵ ਦੇਖ ਰਹੇ ਸਨ । ਇਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਤੇ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ।

ਪਿਛਲੀ ਖ਼ਬਰ ਮੈਡੀਕਲ ਸਟੋਰ ਮਾਲਕ ਦੇ ਗੋਲੀ ਮਾਰੀ ਅਗਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਫ਼ਸੀਲ ਤੋਂ ਕੌਮ ਲਈ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਦੇਸ਼ ਕੀਤਾ ਜਾਰੀ