23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-03-2026

ਰਾਜ ਸਭਾ ਚੋਣਾਂ: ਨਿਤਿਨ-ਨਿਤੀਸ਼ ਦੀਆਂ ਨਾਮਜ਼ਦਗੀਆਂ ਦੌਰਾਨ ਪੁੱਜੇ ਅਮਿਤ ਸ਼ਾਹ

ਨਵੀਂ ਦਿੱਲੀ, 5 ਮਾਰਚ - ਅੱਜ ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਆਖਰੀ ਦਿਨ ਹੈ। ਬਿਹਾਰ ਵਿਚ ਦੋ ਭਾਜਪਾ ਉਮੀਦਵਾਰਾਂ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਅਤੇ....

ਅਜੀਤ ਡੈਸਕ 05-03-2026

ਨਵੀਂ ਦਿੱਲੀ, 5 ਮਾਰਚ - ਅੱਜ ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਆਖਰੀ ਦਿਨ ਹੈ। ਬਿਹਾਰ ਵਿਚ ਦੋ ਭਾਜਪਾ ਉਮੀਦਵਾਰਾਂ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਅਤੇ ਸ਼ਿਵੇਸ਼ ਕੁਮਾਰ, ਨੇ ਆਪਣੀਆਂ ਨਾਮਜ਼ਦਗੀਆਂ ਦਾਖਲ ਕੀਤੀਆਂ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਜੋ ਹੁਣ ਰਾਜ ਸਭਾ ਜਾ ਰਹੇ ਹਨ, ਨੇ ਵੀ ਆਪਣੀ ਨਾਮਜ਼ਦਗੀ ਦਾਖਲ ਕੀਤੀ ਹੈ। ਬਿਹਾਰ ਨੂੰ ਹੁਣ ਇਕ ਨਵਾਂ ਮੁੱਖ ਮੰਤਰੀ ਮਿਲੇਗਾ। ਨਿਤਿਨ ਅਤੇ ਨਿਤੀਸ਼ ਦੀਆਂ ਨਾਮਜ਼ਦਗੀਆਂ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ।

ਇਸ ਦੌਰਾਨ ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਪਾਰਟੀ, ਤ੍ਰਿਣਮੂਲ ਕਾਂਗਰਸ ਦੇ ਚਾਰ ਉਮੀਦਵਾਰਾਂ ਕੋਇਲ ਮਲਿਕ, ਮੇਨਕਾ ਗੁਰਸਵਾਮੀ, ਰਾਜੀਵ ਕੁਮਾਰ ਅਤੇ ਬਾਬੁਲ ਸੁਪ੍ਰੀਓ ਨੇ ਅੱਜ ਆਪਣੀਆਂ ਨਾਮਜ਼ਦਗੀਆਂ ਦਾਖਲ ਕੀਤੀਆਂ। ਅੱਜ ਸਵੇਰੇ ਕਾਂਗਰਸ ਨੇ ਰਾਜ ਸਭਾ ਚੋਣਾਂ ਲਈ ਛੇ ਉਮੀਦਵਾਰਾਂ ਦਾ ਐਲਾਨ ਕੀਤਾ। ਤੇਲੰਗਾਨਾ ਤੋਂ ਅਭਿਸ਼ੇਕ ਮਨੂ ਸਿੰਘਵੀ ਅਤੇ ਛੱਤੀਸਗੜ੍ਹ ਤੋਂ ਫੁੱਲੋ ਦੇਵੀ ਨੇਤਾਮ ਨੂੰ ਦੁਬਾਰਾ ਨਾਮਜ਼ਦ ਕੀਤਾ ਗਿਆ ਹੈ। ਦੋਵੇਂ ਇਸ ਸਮੇਂ ਰਾਜ ਸਭਾ ਸੰਸਦ ਮੈਂਬਰ ਹਨ।

ਪਿਛਲੀ ਖ਼ਬਰ ਪੰਚਾਇਤ ਵਿਭਾਗ ਵਲੋਂ 21 ਗ੍ਰਾਮ ਸੇਵਕਾਂ ਨੂੰ ਤਰੱਕੀ ਦੇ ਕੇ ਬਣਾਇਆ ਐੱਸ. ਈ. ਪੀ. ਓ. ਅਗਲੀ ਖ਼ਬਰ ਸ੍ਰੀ ਚੋਲਾ ਸਾਹਿਬ ਦਾ ਮੇਲਾ ਵੇਖਣ ਆਏ ਨੌਜਵਾਨਾਂ ਦਾ ਟਰੈਕਟਰ ਹਾਦਸਾਗ੍ਰਸਤ, ਇਕ ਦੀ ਮੌਤ