24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-03-2026

ਭੇਦਭਰੀ ਹਾਲਤ ’ਚ ਨੌਜਵਾਨ ਦੀ ਮੌਤ

ਕਪੂਰਥਲਾ, 5 ਮਾਰਚ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਅਰਫਵਾਲਾ ਵਿਖੇ ਭੇਦਭਰੀ ਹਾਲਤ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਵਿਜੇ ਨੇ ਦੱਸਿਆ ਕਿ...

ਅਜੀਤ ਡੈਸਕ 05-03-2026

ਕਪੂਰਥਲਾ, 5 ਮਾਰਚ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਅਰਫਵਾਲਾ ਵਿਖੇ ਭੇਦਭਰੀ ਹਾਲਤ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਵਿਜੇ ਨੇ ਦੱਸਿਆ ਕਿ ਇਕ ਨੌਜਵਾਨ, ਜਿਸ ਦਾ ਨਾਂਅ ਰਿੰਕੂ ਪੁੱਤਰ ਧਰਮਪਾਲ ਵਾਸੀ ਮੁਹੱਲਾ ਅਰਫਵਾਲਾ ਹੈ, ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ।

ਇਸ ਸੰਬੰਧੀ ਡਾਕਟਰ ਵਲੋਂ ਥਾਣਾ ਸਿਟੀ ਨੂੰ ਸੂਚਿਤ ਕਰ ਦਿੱਤਾ ਗਿਆ। ਮੌਕੇ 'ਤੇ ਪਹੁੰਚੇ ਏ.ਐਸ.ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਪੋਸਟਮਾਰਟਮ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਟੀ-20 ਵਿਸ਼ਵ ਕੱਪ 2026 -ਇੰਗਲੈਂਡ ਨੂੰ 5ਵਾਂ ਝਟਕਾ, ਜੈਕਸ ਕੈਚ ਆਊਟ ਅਗਲੀ ਖ਼ਬਰ ਰਾਡਾਰ ਨਾਲੋਂ ਸੰਪਰਕ ਟੁੱਟਣ ਪਿੱਛੋਂ ਲਾਪਤਾ ਹੋਇਆ ਐਸਯੂ-30 ਐਮਕੇਆਈ ਲੜਾਕੂ ਜਹਾਜ਼