24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-03-2026

ਕੇਂਦਰ ਨੇ ਰਾਜਪਾਲ ਤੇ ਉਪ ਰਾਜਪਾਲ ਦੇ ਅਹੁਦਿਆਂ ਵਿਚ ਕੀਤੇ ਬਦਲਾਅ

ਨਵੀਂ ਦਿੱਲੀ, 5 ਮਾਰਚ-ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਕਈ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਰਾਜਪਾਲ ਅਤੇ ਉਪ ਰਾਜਪਾਲ ਦੇ ਅਹੁਦਿਆਂ ਵਿੱਚ ਬਦਲਾਅ ਕੀਤੇ ਹਨ। ਇੱਕ ਵੱਡੇ ਪ੍ਰਸ਼ਾਸਕੀ ਫੇਰਬਦਲ ਵਿਚ...

ਅਜੀਤ ਡੈਸਕ 05-03-2026

 ਨਵੀਂ ਦਿੱਲੀ, 5 ਮਾਰਚ-ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਕਈ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਰਾਜਪਾਲ ਅਤੇ ਉਪ ਰਾਜਪਾਲ ਦੇ ਅਹੁਦਿਆਂ ਵਿੱਚ ਬਦਲਾਅ ਕੀਤੇ ਹਨ। ਇੱਕ ਵੱਡੇ ਪ੍ਰਸ਼ਾਸਕੀ ਫੇਰਬਦਲ ਵਿੱਚ, ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਲੱਦਾਖ ਦਾ ਨਵਾਂ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰਪਤੀ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਸਵੀਕਾਰ ਕਰ ਲਿਆ ਹੈ। ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦਾ ਨਵਾਂ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਤਰਨਜੀਤ ਸਿੰਘ ਸੰਧੂ ਭਾਰਤੀ ਵਿਦੇਸ਼ ਸੇਵਾ ਦੇ ਸੇਵਾਮੁਕਤ ਡਿਪਲੋਮੈਟ ਹਨ। ਉਨ੍ਹਾਂ ਨੇ ਸ਼੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਅਤੇ ਸੰਯੁਕਤ ਰਾਜ ਅਮਰੀਕਾ ਵਿੱਚ ਭਾਰਤ ਦੇ 28ਵੇਂ ਰਾਜਦੂਤ ਵਜੋਂ ਸੇਵਾ ਨਿਭਾਈ।

ਪਿਛਲੀ ਖ਼ਬਰ ⭐ਮਾਣਕ-ਮੋਤੀ ⭐ ਅਗਲੀ ਖ਼ਬਰ ਮੱਧ ਪੂਰਬ ਸੰਕਟ ਵਿਚਾਲੇ ਭਾਰਤੀ ਏਅਰਲਾਈਨਾਂ ਨੇ ਰੱਦ ਕੀਤੀਆਂ 281 ਉਡਾਣਾਂ