24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰਿਆਂ ਦੀ ਧੁਆਈ ਦੀ ਸੇਵਾ ਸ਼ੁਰੂ

ਅੰਮ੍ਰਿਤਸਰ, 6 ਮਾਰਚ (ਜਸਵੰਤ ਸਿੰਘ ਜੱਸ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਅਤੇ ਯੂ.ਕੇ. ਦੀਆਂ ਸੰਗਤਾਂ ਵਲੋਂ ਸੋਨੇ ਦੇ ਪਤਰਿਆਂ ਦੀ....

ਅਜੀਤ ਡੈਸਕ 06-03-2026

ਅੰਮ੍ਰਿਤਸਰ, 6 ਮਾਰਚ (ਜਸਵੰਤ ਸਿੰਘ ਜੱਸ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਅਤੇ ਯੂ.ਕੇ. ਦੀਆਂ ਸੰਗਤਾਂ ਵਲੋਂ ਸੋਨੇ ਦੇ ਪਤਰਿਆਂ ਦੀ ਧੁਆਈ ਅਤੇ ਸਾਫ਼ ਸਫ਼ਾਈ ਦੀ ਸੇਵਾ ਸ਼ੁਰੂ ਕੀਤੀ ਗਈ। ਸ਼੍ਰੋਮਣੀ ਕਮੇਟੀ ਵਲੋਂ ਇਹ ਸੇਵਾ ਉਕਤ ਸਿੱਖ ਜਥੇਬੰਦੀ ਨੂੰ ਸੌਂਪੀ ਗਈ ਹੈ, ਜਿਨ੍ਹਾਂ ਵਲੋਂ ਹਰ ਸਾਲ ਸੋਨੇ ਦੇ ਪੱਤਰਿਆਂ ਦੀ ਧੁਆਈ ਤੇ ਸਫ਼ਾਈ ਦੀ ਸੇਵਾ ਭਾਈ ਮਹਿੰਦਰ ਸਿੰਘ ਯੂ.ਕੇ. ਦੀ ਅਗਵਾਈ ਵਿਚ ਕੀਤੀ ਜਾਂਦੀ ਹੈ। ਅੱਜ ਅਰਦਾਸ ਉਪਰੰਤ ਸੇਵਾ ਦੀ ਆਰੰਭਤਾ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਮਹਿੰਦਰ ਸਿੰਘ ਯੂਕੇ ਬਾਬਾ ਸਤਨਾਮ ਸਿੰਘ ਭਾਈ ਰਜਿੰਦਰ ਸਿੰਘ ਮਹਿਤਾ, ਗੁਰਪ੍ਰੀਤ ਸਿੰਘ ਝੱਬਰ ਤੇ ਸ਼੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨਜਰ ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਯੂਕੇ ਦੀਆਂ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਪੰਜਾਬ ਕੈਬਨਿਟ ਨੇ ਦਿੱਤੀ ਬਜਟ ਨੂੰ ਮਨਜ਼ੂਰੀ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਬਜਟ ਇਜਲਾਸ: ਬੈਂਡ ਬਾਜਾ ਲੈ ਕੇ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ.