23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਡਾ. ਉਬਰਾਏ ਗੁਰਦੁਆਰਾ ਗੁਪਤਸਰ ਸਾਹਿਬ ਨਤਮਸਤਕ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਡਾਕਟਰ ਐਸ.ਪੀ.ਐਸ. ਉਬਰਾਏ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਦੋਦਾ ਅਤੇ ਮਲੋਟ ਵਿਖੇ...

ਅਜੀਤ ਡੈਸਕ 09-03-2026

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਡਾਕਟਰ ਐਸ.ਪੀ.ਐਸ. ਉਬਰਾਏ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਦੋਦਾ ਅਤੇ ਮਲੋਟ ਵਿਖੇ ਖੋਲ੍ਹੀਆਂ ਨਵੀਆਂ ਲੈਬਾਂ ਦੇ ਉਦਘਾਟਨ ਸਮੇਂ ਗੁਰਦੁਆਰਾ ਗੁਪਤਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਛੱਤਿਆਣਾ ਵਿਖੇ ਪਹੁੰਚੇ ਅਤੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਜੀ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ਉਤੇ ਪਹੁੰਚ ਕੇ ਬਹੁਤ ਖੁਸ਼ੀ ਹੋਈ। ਇਸ ਮੌਕੇ ਗ੍ਰੰਥੀ ਸਿੰਘ ਵਲੋਂ ਉਨ੍ਹਾਂ ਨੂੰ ਸਿਰਪਾਓ ਦਿੱਤਾ ਗਿਆ ਅਤੇ ਗੁਰਦੁਆਰਾ ਗੁਪਤਸਰ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਟੀਮ ਤੋਂ ਇਲਾਵਾ ਸੀਨੀਅਰ ਆਗੂ ਸੰਤ ਸਿੰਘ ਬਰਾੜ ਤੇ ਹੋਰ ਪਤਵੰਤੇ  ਹਾਜ਼ਰ ਸਨ।

ਪਿਛਲੀ ਖ਼ਬਰ ਅਮਿਤ ਸ਼ਾਹ ਦੀ 14 ਮਾਰਚ ਦੀ ਰੈਲੀ ਲਈ 80 ਏਕੜ 'ਚ ਲੱਗ ਰਿਹੈ ਪੰਡਾਲ- ਬਿੱਟੂ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ ਵਿਚ ਸਕੱਤਰ ਪ੍ਰਤਾਪ ਸਿੰਘ ਮੁਅੱਤਲ