24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਇਮਾਰਤ ਢਾਹੀ

ਜਮਸ਼ੇਰ ਖਾਸ (ਜਲੰਧਰ), 10 ਮਾਰਚ (ਹਰਵਿੰਦਰ ਕੁਮਾਰ) - ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੰਜਾਬ ਸਰਕਾਰ ਵਲੋਂ ਆਰੰਭੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਪਿੰਡ ਜਮਸ਼ੇਰ ਵਿਖੇ ਇਕ ਨਸ਼ਾ ਤਸਕਰ...

ਅਜੀਤ ਡੈਸਕ 10-03-2026

ਜਮਸ਼ੇਰ ਖਾਸ (ਜਲੰਧਰ), 10 ਮਾਰਚ (ਹਰਵਿੰਦਰ ਕੁਮਾਰ) - ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੰਜਾਬ ਸਰਕਾਰ ਵਲੋਂ ਆਰੰਭੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਪਿੰਡ ਜਮਸ਼ੇਰ ਵਿਖੇ ਇਕ ਨਸ਼ਾ ਤਸਕਰ ਦੀ ਗੈਰ ਕਾਨੂੰਨੀ ਇਮਾਰਤ ਨੂੰ ਢਾਹ ਦਿੱਤਾ। ਮੌਕੇ 'ਤੇ ਏਡੀਸੀਪੀ ਹਰਿੰਦਰ ਸਿੰਘ ਗਿੱਲ, ਏਸੀਪੀ ਜਲੰਧਰ ਛਾਉਣੀ ਸਰਵਣਜੀਤ ਸਿੰਘ ਅਤੇ ਥਾਣਾ ਸਦਰ ਜਲੰਧਰ ਦੇ ਐਸਐਚਓ ਸੰਜੀਵ ਕੁਮਾਰ ਨੇ ਖੁਦ ਹਾਜ਼ਰ ਰਹਿ ਕੇ ਭੰਨ ਤੋੜ ਕਰਵਾਈ ਦੀ ਨਿਗਰਾਨੀ ਕੀਤੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹੇ ਵਿਚ ਕਿਸੇ ਵੀ ਨਸ਼ਾ ਤਸਕਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਸਰਕਾਰੀ ਹਦਾਇਤਾਂ ਮੁਤਾਬਿਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਬਿਜਲੀ ਸੋਧ ਬਿੱਲ 2025 ਨੂੰ ਲੈ ਕੇ ਬਿਜਲੀ ਕਾਮਿਆਂ ਵਲੋਂ ਰੋਸ ਰੈਲੀ ਅਗਲੀ ਖ਼ਬਰ ਮੁਲਾਜ਼ਮ ਜਥੇਬੰਦੀਆਂ ਵਲੋਂ ਜੀ.ਟੀ. ਰੋਡ 'ਤੇ ਧਰਨਾ