23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸੱਤਾਧਾਰੀ ਪਾਰਟੀ ਦਾ ਸਰਪੰਚ 18 ਪੈਕੇਟ ਹੈਰੋਇਨ ਸਣੇ ਕਾਬੂ

ਖੇਮਕਰਨ, 10 ਮਾਰਚ (ਰਾਕੇਸ਼ ਕੁਮਾਰ ਬਿੱਲਾ)- ਕੇਂਦਰੀ ਜਾਂਚ ਏਜੰਸੀ ਐਨ. ਸੀ. ਬੀ. ਨੇ ਅੱਜ ਸਵੇਰੇ ਨਜ਼ਦੀਕੀ ਪਿੰਡ ਕਲਸੀਆਂ ਕਲਾਂ ਦੇ ਸੱਤਾਧਾਰੀ ਪਾਰਟੀ ਨਾਲ ਸੰਬੰਧਤ ਸਰਪੰਚ ਪਰਮਜੀਤ ਸਿੰਘ ਨੂੰ...

ਅਜੀਤ ਡੈਸਕ 10-03-2026

ਖੇਮਕਰਨ, 10 ਮਾਰਚ (ਰਾਕੇਸ਼ ਕੁਮਾਰ ਬਿੱਲਾ)- ਕੇਂਦਰੀ ਜਾਂਚ ਏਜੰਸੀ ਐਨ. ਸੀ. ਬੀ. (ਨਾਰਕੋਟਿਕਸ ਕੰਟਰੋਲ ਬਿਊਰੋ) ਨੇ ਅੱਜ ਸਵੇਰੇ ਨਜ਼ਦੀਕੀ ਪਿੰਡ ਕਲਸੀਆਂ ਕਲਾਂ ਦੇ ਸੱਤਾਧਾਰੀ ਪਾਰਟੀ ਨਾਲ ਸੰਬੰਧਤ ਸਰਪੰਚ ਪਰਮਜੀਤ
ਸਿੰਘ ਨੂੰ ਕਾਬੂ ਕਰਕੇ 18 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਜਦਕਿ ਉਸ ਦਾ ਨਜ਼ਦੀਕੀ ਰਿਸ਼ਤੇਦਾਰ ਹਰਮਨ ਵਾਸੀ ਹਵੇਲੀਆ ਅਜੇ ਵੀ ਫਰਾਰ ਹੈ।

ਇਸ ਸੰਬੰਧੀ ਕੇਸ ਦਰਜ ਕਰਕੇ ਜਾਂਚ ਜਾਰੀ ਹੈ। ਉੱਧਰ ਸਾਬਕਾ ਅਕਾਲੀ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਆਪ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਮਜ਼ਾਕ ਉਡਾਉਂਦੇ ਹੋਏ ਕਿਹਾ ਕਿ ਸੱਤਾਧਾਰੀ ਸਰਪੰਚ ਹੈਰੋਇਨ ਦਾ ਧੰਦਾ ਕਰਨ ਵਿਚ ਲੱਗੇ ਹੋਏ ਹਨ ਤੇ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਦਾ ਪ੍ਰਚਾਰ ਕਰਨ ਚ ਲੱਗੀ ਹੋਈ ਹੈ।ਪਤਾ ਲੱਗਾ ਹੈ ਕਿ ਉੱਕਤ ਸਰਪੰਚ ਵਿਲੇਜ ਡਿਫੈਂਸ ਕਮੇਟੀ ਦਾ ਮੈਂਬਰ ਵੀ ਸੀ।

ਪਿਛਲੀ ਖ਼ਬਰ ਬਲਾਕ ਸੰਮਤੀ ਨਡਾਲਾ ਦੇ ਚੇਅਰਮੈਨ ਦੀ ਚੋਣ ਮੀਟਿੰਗ ਮੁੜ ਮੁਲਤਵੀ ਅਗਲੀ ਖ਼ਬਰ ਗਰਮੀ ਕਾਰਨ ਸੂਬੇ ’ਚ ਬਿਜਲੀ ਦੀ ਮੰਗ 9422 ਮੈਗਾਵਾਟ ਤੱਕ ਪੁੱਜੀ