23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਅੰਮ੍ਰਿਤਪਾਲ ਸਿੰਘ ਦੀ ਐਨਐਸਏ ਮਾਮਲੇ ’ਚ ਪਟੀਸ਼ਨ ’ਤੇ ਹਾਈ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਚੰਡੀਗੜ੍ਹ, 11 ਮਾਰਚ (ਪ੍ਰੋ ਅਵਤਾਰ ਸਿੰਘ) - ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਲੋਂ ਆਪਣੇ ਉੱਤੇ ਲਗਾਏ ਗਏ ਤੀਜੇ ਐਨਐਸਏ (ਰਾਸ਼ਟਰੀ ਸੁਰੱਖਿਆ ਕਾਨੂੰਨ) ਨੂੰ ਚੁਣੌਤੀ ਦੇਣ ਲਈ ਦਾਇਰ ਕੀਤੀ ਗਈ...

ਅਜੀਤ ਡੈਸਕ 11-03-2026

ਚੰਡੀਗੜ੍ਹ, 11 ਮਾਰਚ (ਪ੍ਰੋ ਅਵਤਾਰ ਸਿੰਘ) - ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਲੋਂ ਆਪਣੇ ਉੱਤੇ ਲਗਾਏ ਗਏ ਤੀਜੇ ਐਨਐਸਏ (ਰਾਸ਼ਟਰੀ ਸੁਰੱਖਿਆ ਕਾਨੂੰਨ) ਨੂੰ ਚੁਣੌਤੀ ਦੇਣ ਲਈ ਦਾਇਰ ਕੀਤੀ ਗਈ ਪਟੀਸ਼ਨ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।ਅੱਜ ਸੁਣਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਦੇ ਨਾਲ-ਨਾਲ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਵਕੀਲਾਂ ਵਲੋਂ ਵੀ ਦਲੀਲਾਂ ਅਦਾਲਤ ਅੱਗੇ ਪੇਸ਼ ਕੀਤੀਆਂ ਗਈਆਂ। ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਮਾਮਲੇ ’ਚ ਫੈਸਲਾ ਸੁਣਾਉਣ ਤੱਕ ਆਪਣਾ ਹੁਕਮ ਸੁਰੱਖਿਅਤ ਰੱਖਣ ਦਾ ਐਲਾਨ ਕੀਤਾ ਹੈ।

ਪਿਛਲੀ ਖ਼ਬਰ ਮੁੱਖ ਮੰਤਰੀ ਔਰਤਾਂ ਖ਼ਿਲਾਫ਼ ਟਿੱਪਣੀ ਨੂੰ ਲੈ ਕੇ ਮਾਫੀ ਮੰਗਣ - ਗਨੀਵ ਕੌਰ ਮਜੀਠੀਆ ਅਗਲੀ ਖ਼ਬਰ 60 ਦਿਨਾਂ ਵਿਚ ਕੀਤਾ ਜਾਵੇਗਾ ਭਾਰਤ ਦੇ ਜ਼ਮੀਨੀ ਸਰਹੱਦੀ ਦੇਸ਼ਾਂ ਤੋਂ ਨਿਵੇਸ਼ ਦਾ ਫੈਸਲਾ