24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਹਰਿਆਣਾ ਕਮੇਟੀ ਦੇ ਮੁੱਖ ਦਫ਼ਤਰ ਦਾ ਰੱਖਿਆ ਨੀਂਹ ਪੱਥਰ

ਕਰਨਾਲ , 11 ਮਾਰਚ (ਗੁਰਮੀਤ ਸਿੰਘ ਸੱਗੂ) - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਮੁੱਖ ਦਫ਼ਤਰ ਹੁਣ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਵਿਚ ਤਿਆਰ ਹੋਵੇਗਾ। ਜਿਸ ਦਾ ਨੀਂਹ ਪੱਥਰ ਹਰਿਆਣਾ ਸਿੱਖ ...

ਅਜੀਤ ਡੈਸਕ 11-03-2026

ਕਰਨਾਲ , 11 ਮਾਰਚ (ਗੁਰਮੀਤ ਸਿੰਘ ਸੱਗੂ) - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਮੁੱਖ ਦਫ਼ਤਰ ਹੁਣ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਵਿਚ ਤਿਆਰ ਹੋਵੇਗਾ। ਜਿਸ ਦਾ ਨੀਂਹ ਪੱਥਰ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਡਾ, ਬਾਬਾ ਬਚਨ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਮਹਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਖ਼ਾਲਸਾ ਨੇ ਰੱਖਿਆ ।
ਇਸ ਤੋਂ ਪਹਿਲਾਂ ਸਭ ਨੇ ਗੁਰੂ ਚਰਨਾਂ ਵਿਚ ਅਰਦਾਸ ਕੀਤੀ। ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੁੱਖ ਦਫ਼ਤਰ 'ਚ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਦੇ ਵੇਹੜੇ ਵਿਚ ਸੰਸਥਾ ਦਾ ਮੁੱਖ ਦਫ਼ਤਰ ਬਣਨਾ ਬਹੁਤ ਹੀ ਸ਼ੋਭਾ ਵਾਲੀ ਗੱਲ ਹੈ। ਇਸੇ ਅਸਥਾਨ ਤੋਂ ਗੁਰੂ ਸਾਹਿਬ ਨੇ ਲੋਕਾਂ ਨੂੰ ਅੰਧ ਵਿਸ਼ਵਾਸ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਸੀ।ਉਨ੍ਹਾਂ ਦੱਸਿਆ ਕਿ ਹਰਿਆਣਾ ਕਮੇਟੀ ਦਾ ਮੁੱਖ ਦਫ਼ਤਰ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਕਮੇਟੀ ਦਾ ਮੁੱਖ ਦਫ਼ਤਰ ਹੋਰ ਸੰਸਥਾਵਾਂ ਦੇ ਦਫ਼ਤਰਾਂ ਤੋਂ ਵੱਖਰਾ ਹੋਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਦਫ਼ਤਰ ਦੀ ਇਮਾਰਤ ‘ਤੇ ਕਰੋੜਾਂ ਰੁਪਏ ਖਰਚ ਹੋਣਗੇ ਅਤੇ ਇੱਥੇ ਹਰ ਤਰ੍ਹਾਂ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ।

ਪਿਛਲੀ ਖ਼ਬਰ ਬੀ.ਸੀ.ਸੀ.ਆਈ. ਨੇ ਆਈ.ਪੀ.ਐਲ. 2026 ਦੇ ਪਹਿਲੇ ਪੜਾਅ ਦਾ ਸ਼ਡਿਊਲ ਐਲਾਨਿਆ ਅਗਲੀ ਖ਼ਬਰ ਮਹਿਲਾ ਵਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ 'ਤੇ ਨੌਜਵਾਨ ਨੇ ਲਾਇਆ ਮੌਤ ਨੂੰ ਗਲੇ