25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਚੁਣੇ ਹੋਏ ਪ੍ਰਤੀਨਿਧੀਆਂ ਵਿਰੁੱਧ ਬੋਲਣਾ ਕਾਂਗਰਸ ਦੇ ਖ਼ੂਨ ਵਿਚ ਹੈ- ਡਾ. ਸੁਖਵਿੰਦਰ ਸਿੰਘ ਸੁੱਖੀ

ਚੰਡੀਗੜ੍ਹ, 12 ਮਾਰਚ- ਸਦਨ ਵਿਚ ਚਰਚਾ ਦੌਰਾਨ ਕਿਹਾ ਗਿਆ ਕਿ ਸਦਨ ਦੀ ਮਰਿਆਦਾ ਬਣਾਈ ਰੱਖਣਾ ਹਰ ਕਿਸੇ ਦੀ ਜ਼ਿੰਮੇਵਾਰੀ ਹੈ। 'ਆਪ' ਵਿਧਾਇਕ ਡਾ. ਸੁਖਵਿੰਦਰ...

ਅਜੀਤ ਡੈਸਕ 12-03-2026

ਚੰਡੀਗੜ੍ਹ, 12 ਮਾਰਚ- ਸਦਨ ਵਿਚ ਚਰਚਾ ਦੌਰਾਨ ਕਿਹਾ ਗਿਆ ਕਿ ਸਦਨ ਦੀ ਮਰਿਆਦਾ ਬਣਾਈ ਰੱਖਣਾ ਹਰ ਕਿਸੇ ਦੀ ਜ਼ਿੰਮੇਵਾਰੀ ਹੈ। 'ਆਪ' ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੀਆਂ ਟਿੱਪਣੀਆਂ ਵਿਚ ਸਾਡੀਆਂ ਭੈਣਾਂ, ਮਾਵਾਂ ਅਤੇ ਧੀਆਂ ਬਾਰੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਖਹਿਰਾ ਇਥੇ ਹੀ ਨਹੀਂ ਰੁਕੇ, ਸਗੋਂ ਚੁਣੇ ਹੋਏ ਪ੍ਰਤੀਨਿਧੀਆਂ ਦਾ ਵੀ ਨਿਰਾਦਰ ਕੀਤਾ।

ਸੁੱਖੀ ਨੇ ਅੱਗੇ ਕਿਹਾ ਕਿ ਇਹ ਡਾ. ਭੀਮ ਰਾਓ ਅੰਬੇਡਕਰ ਦੁਆਰਾ ਤਿਆਰ ਕੀਤੇ ਗਏ ਸੰਵਿਧਾਨ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਕੁਝ ਕਾਂਗਰਸੀ ਮੈਂਬਰ ਚੁਣੇ ਹੋਏ ਪ੍ਰਤੀਨਿਧੀਆਂ ਵਿਰੁੱਧ ਬੋਲਣ ਦੇ ਆਦੀ ਹੋ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਆਦਤ ਕਾਂਗਰਸ ਦੇ ਖੂਨ ਵਿਚ ਹੈ।

ਜਿਵੇਂ ਹੀ ਇਹ ਸ਼ਬਦ ਬੋਲੇ ​​ਗਏ ਸਦਨ ਵਿੱਚ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸੀ ਵਿਧਾਇਕਾਂ ਨੇ ਕਾਂਗਰਸ ਦੇ ਜ਼ਿਕਰ 'ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਬਹਿਸ ਤੇਜ਼ ਹੋ ਗਈ। ਸੁੱਖੀ ਨੇ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਇਤਰਾਜ਼ ਹੈ, ਤਾਂ ਉਹ ਉਨ੍ਹਾਂ ਦੀਆਂ ਟਿੱਪਣੀਆਂ ਦਾ ਜਵਾਬ ਦੇ ਸਕਦੇ ਹਨ।

ਪਿਛਲੀ ਖ਼ਬਰ ਲੋਕ ਸਭਾ ’ ਵਿਰੋਧੀ ਧਿਰ ਵਲੋਂ ਪ੍ਰਦਰਸ਼ਨ, ਕਾਰਵਾਈ 12 ਵਜੇ ਤੱਕ ਲਈ ਮੁਲਤਵੀ ਅਗਲੀ ਖ਼ਬਰ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਮਤਾ ਪੇਸ਼