24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ 2 ਮੁਲਜ਼ਮਾਂ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ

ਨਵੀਂ ਦਿੱਲੀ, 12 ਮਾਰਚ- ਸੁਪਰੀਮ ਕੋਰਟ ਨੇ 2022 ’ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋ ਮੁਲਜ਼ਮਾਂ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ....

ਅਜੀਤ ਡੈਸਕ 12-03-2026

ਨਵੀਂ ਦਿੱਲੀ, 12 ਮਾਰਚ- ਸੁਪਰੀਮ ਕੋਰਟ ਨੇ 2022 ’ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋ ਮੁਲਜ਼ਮਾਂ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ।

ਅਦਾਲਤ ਦੇ ਹੁਕਮ ਨਾਲ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਤੋਂ ਰਿਹਾਅ ਕਰਨ ਦੀ ਇਜਾਜ਼ਤ ਉਦੋਂ ਤੱਕ ਮਿਲੀ ਹੈ, ਜਦੋਂ ਤੱਕ ਕਿ ਹਾਈ-ਪ੍ਰੋਫਾਈਲ ਕਤਲ ਕੇਸ ਵਿਚ ਮੁਕੱਦਮਾ ਚੱਲ ਰਿਹਾ ਹੈ। ਇਹ ਮਾਮਲਾ ਗਾਇਕ ਜਿਸ ਦਾ ਅਸਲੀ ਨਾਮ ਸ਼ੁਭਦੀਪ ਸਿੰਘ ਸਿੱਧੂ ਸੀ, ਦੀ ਹੱਤਿਆ ਨਾਲ ਸੰਬੰਧਿਤ ਹੈ, ਜੋ ਕਿ ਮਈ 2022 ’ਚ ਪੰਜਾਬ ਦੇ ਮਾਨਸਾ ਜ਼ਿਲ੍ਹੇ ’ਚ ਹੋਈ ਸੀ।

ਮੂਸੇਵਾਲਾ ਦੀ 29 ਮਈ, 2022 ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਪਿਛਲੀ ਖ਼ਬਰ ਟਰੱਕ ਯੂਨੀਅਨ ਬਰਨਾਲਾ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਜੁਡੀਸ਼ੀਅਲ ਮੈਜਿਸਟ੍ਰੇਟ ਪੰਕਜ ਗਰਗ ਦਾ ਦਿਹਾਂਤ