24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਟਰੱਕ ਯੂਨੀਅਨ ਬਰਨਾਲਾ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ

ਬਰਨਾਲਾ,12 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਟਰੱਕ ਯੂਨੀਅਨ ਬਰਨਾਲਾ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਸਿੱਧੂ ਅੱਜ ਆਮ ਆਦਮੀ ਪਾਰਟੀ ਨੂੰ ਅਲਵਿਦਾ...

ਅਜੀਤ ਡੈਸਕ 12-03-2026

ਬਰਨਾਲਾ,12 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਟਰੱਕ ਯੂਨੀਅਨ ਬਰਨਾਲਾ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਸਿੱਧੂ ਅੱਜ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਦੀ ਪ੍ਰੇਰਨਾ ਸਦਕਾ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਰਕੇਸ਼ ਬਾਵਾ, ਸੰਜੀਵ ਬਾਵਾ, ਜਪਨ ਸਿੱਧੂ, ਅਮਰੀਕ ਸਿੰਘ, ਜਰਮਨ ਸਿੰਘ, ਨੱਥਾ ਸਿੰਘ ਢਿੱਲੋਂ, ਅਮਨ ਕਾਲੇਕੇ, ਸਤਪਾਲ ਸਿੰਘ ਨਮਾਜੀ ਖਾਨ ਆਦਿ ਆਗੂ ਵੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।

ਪਿਛਲੀ ਖ਼ਬਰ ਬੇਅਦਬੀਆਂ ਖ਼ਿਲਾਫ਼ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਧਰਨਾ ਅਗਲੀ ਖ਼ਬਰ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ 2 ਮੁਲਜ਼ਮਾਂ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ