23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਆਏ ਹਾਂ: ਕੇਜਰੀਵਾਲ, ਭਗਵੰਤ ਮਾਨ

ਅੰਮ੍ਰਿਤਸਰ, 12 ਮਾਰਚ (ਜਸਵੰਤ ਸਿੰਘ ਜੱਸ, ਸੁਰਿੰਦਰ ਪਾਲ ਸਿੰਘ ਵਰਪਾਲ)- ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੂਚਨਾ ਕੇਂਦਰ ਦੇ ਬਾਹਰ ਪੱਤਰਕਾਰਾਂ ਨਾਲ...

ਅਜੀਤ ਡੈਸਕ 12-03-2026

ਅੰਮ੍ਰਿਤਸਰ, 12 ਮਾਰਚ (ਜਸਵੰਤ ਸਿੰਘ ਜੱਸ, ਸੁਰਿੰਦਰ ਪਾਲ ਸਿੰਘ ਵਰਪਾਲ)-  ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੂਚਨਾ ਕੇਂਦਰ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਉਹ ਆਪਣੇ ਪਰਿਵਾਰਾਂ ਸਮੇਤ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਏ ਹਨ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਝੂਠੇ ਕੇਸ ਵਿਚ ਫਸਾਇਆ ਗਿਆ ਸੀ, ਪਰ ਗੁਰੂ ਸਾਹਿਬ ਦੀ ਕਿਰਪਾ ਨਾਲ ਮਾਣਯੋਗ ਅਦਾਲਤ ਵਲੋਂ ਉਨ੍ਹਾਂ ਨੂੰ ਇਨਸਾਫ ਦਿੰਦਿਆਂ ਬਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ ਸਾਹਿਬ ਦਾ ਅੱਜ ਸ਼ੁਕਰਾਨਾ ਕਰਨ ਪੁੱਜੇ ਹਨ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਾਰੇ ਚੋਣ ਵਾਅਦੇ ਪੂਰੇ ਕੀਤੇ ਗਏ ਹਨ ਅਤੇ ਆਉਂਦੇ ਸਮੇਂ ਵਿਚ ਪੰਜਾਬ ਨੂੰ ਹੋਰ ਖੁਸ਼ਹਾਲ ਬਣਾਉਣ ਲਈ ਪ੍ਰੋਗਰਾਮ ਉਲੀਕੇ ਗਏ ਹਨ।

ਪਿਛਲੀ ਖ਼ਬਰ ਪੰਚਕੂਲਾ ਵਿਚ ਡਿੱਗਿਆ ਹੋਇਆ ਮਿਲਿਆ ਡਰੋਨ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਸ਼ਹੀਦੀ ਸ਼ਤਾਬਦੀ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ