24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ ਕਮੇਟੀ ਦਾ ਬੁਲਾਰਾ ਲਗਾਇਆ

ਅੰਮ੍ਰਿਤਸਰ, 12 ਮਾਰਚ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੈਂਬਰ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ ਕਮੇਟੀ ਦਾ...

ਅਜੀਤ ਡੈਸਕ 12-03-2026

ਅੰਮ੍ਰਿਤਸਰ, 12 ਮਾਰਚ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੈਂਬਰ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ ਕਮੇਟੀ ਦਾ ਬੁਲਾਰਾ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ ਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੂੰ ਸ਼੍ਰੋਮਣੀ ਕਮੇਟੀ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ਸੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ ਨੇ ਦਿੱਤੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਿਯੁਕਤ ਕੀਤੇ ਗਏ ਇਹ ਅਧਿਕਾਰਤ ਬੁਲਾਰੇ ਮੀਡੀਆ ਸਾਹਮਣੇ ਸੰਸਥਾ ਦਾ ਪੱਖ ਰੱਖਿਆ ਕਰਨਗੇ।

ਪਿਛਲੀ ਖ਼ਬਰ ਪੱਛਮੀ ਏਸ਼ੀਆ ਦੇ ਟਕਰਾਅ ਦੌਰਾਨ ਭਾਰਤੀ ਬਾਜ਼ਾਰ ਆਪਣੇ ਏਸ਼ੀਆਈ ਸਾਥੀਆਂ ਦੇ ਮੁਕਾਬਲੇ "ਮੁਕਾਬਲਤਨ ਲਚਕੀਲਾ" - ਨੈਟਿਕਸਿਸ... ਅਗਲੀ ਖ਼ਬਰ ਔਰਤ ਨੇ 4 ਨਾਬਾਲਗ ਧੀਆਂ ਨੂੰ ਖੂਹ ’ਚ ਸੁੱਟ ਕੇ ਮਾਰਿਆ, ਆਪ ਵੀ ਦਿੱਤੀ ਜਾਨ