ਜਲੰਧਰ, 13 ਮਾਰਚ (ਦਵਿੰਦਰ) - ਚੁਗਿੱਟੀ ਨੇੜੇ ਅਵਤਾਰ ਨਗਰ ਵਿਚ, ਨਗਰ ਨਿਗਮ ਦੇ ਸੇਵਾਮੁਕਤ ਸੁਪਰਡੈਂਟ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਪਣੇ ਘਰ ਦੀ ਛੱਤ 'ਤੇ ਇਕ ਕਮਰੇ ਨੂੰ ਅੱਗ ਲਗਾ ਦਿੱਤੀ ਅਤੇ ਫਿਰ ਅੱਗ ਦੀਆਂ ਲਪਟਾਂ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਸੋਹਣ ਸਿੰਘ (60 ਸਾਲ) ਵਜੋਂ ਹੋਈ ਹੈ। ਅੱਗ ਲੱਗਣ ਦੌਰਾਨ ਚੀਕ ਚਿਹਾੜਾ ਸੁਣ ਕੇ ਪਰਿਵਾਰ ਨੂੰ ਇਸ ਦੁਖਾਂਤ ਦਾ ਪਤਾ ਲੱਗਾ। ਪਰਿਵਾਰ ਅਤੇ ਸਥਾਨਕ ਨਿਵਾਸੀਆਂ ਨੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਤੇਜ਼ ਹਵਾਵਾਂ ਕਾਰਨ ਅੱਗ ਨੇ ਕਮਰੇ ਨੂੰ ਪੂਰੀ ਤਰ੍ਹਾਂ ਆਪਣੀ ਲਪੇਟ ਵਿਚ ਲੈ ਲਿਆ। ਫਾਇਰ ਬ੍ਰਿਗੇਡ ਨੇ ਬਹੁਤ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ, ਪਰ ਉਦੋਂ ਤੱਕ ਸੋਹਣ ਸਿੰਘ ਦੀ ਮੌਤ ਹੋ ਚੁੱਕੀ ਸੀ। ਰਾਮਾ ਮੰਡੀ ਥਾਣੇ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।ਮ੍ਰਿਤਕ ਦੇ ਪੁੱਤਰ ਵਿਵੇਕ ਨੇ ਕਿਹਾ ਕਿ ਉਸ ਦੇ ਪਿਤਾ ਨਗਰ ਨਿਗਮ ਤੋਂ ਸੇਵਾਮੁਕਤ ਸਨ ਅਤੇ ਕਰਜ਼ੇ ਤੋਂ ਚਿੰਤਤ ਸਨ।ਰਾਮਾ ਜਾਂਚ ਅਧਿਕਾਰੀ ਏਐਸਆਈ ਸੁਰਜੀਤ ਸਿੰਘ ਨੇ ਕਿਹਾ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਤੇ ਪੁਲਿਸ ਵਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਤਾਜ਼ਾ ਖ਼ਬਰਾਂ
Free
ਕਰਜ਼ੇ ਤੋਂ ਪ੍ਰੇਸ਼ਾਨ ਨਗਰ ਨਿਗਮ ਦੇ ਸੇਵਾਮੁਕਤ ਸੁਪਰਡੈਂਟ ਵਲੋਂ ਖੁਦਕੁਸ਼ੀ
ਜਲੰਧਰ, 13 ਮਾਰਚ (ਦਵਿੰਦਰ) - ਚੁਗਿੱਟੀ ਨੇੜੇ ਅਵਤਾਰ ਨਗਰ ਵਿਚ, ਇਕ ਸੇਵਾਮੁਕਤ ਨਗਰ ਨਿਗਮ ਸੁਪਰਡੈਂਟ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇਆਪਣੇ ਘਰ ਦੀ ਛੱਤ 'ਤੇ ਇਕ ਕਮਰੇ ਨੂੰ ਅੱਗ ਲਗਾ...
ਅਜੀਤ ਡੈਸਕ
13-03-2026